ਬਿਆਸ ਨੇੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ
ਏਬੀਪੀ ਸਾਂਝਾ | 10 Feb 2020 12:35 PM (IST)
ਪਿੰਡ ਬੁਤਾਲਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਲੋਕਾਂ ਵੱਲੋਂ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੁਖਮਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਨਿਵਾਸੀ ਪਿੰਡ ਬੁਤਾਲਾ ਵਜੋਂ ਹੋਈ ਹੈ। ਮ੍ਰਿਤਕ ਕਿਸੇ ਸਰਕਾਰੀ ਵਿਭਾਗ 'ਚ ਕੰਮ ਕਰਦਾ ਸੀ।
ਬਿਆਸ: ਪਿੰਡ ਬੁਤਾਲਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਲੋਕਾਂ ਵੱਲੋਂ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੁਖਮਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਨਿਵਾਸੀ ਪਿੰਡ ਬੁਤਾਲਾ ਵਜੋਂ ਹੋਈ ਹੈ। ਮ੍ਰਿਤਕ ਕਿਸੇ ਸਰਕਾਰੀ ਵਿਭਾਗ 'ਚ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਰਾਤ ਕਰੀਬ 1 ਵਜੇ ਸੁਖਮਨ ਇੱਕ ਪਾਰਟੀ ਤੋਂ ਵਾਪਸ ਆ ਰਿਹਾ ਸੀ, ਜਦ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਹਮਲਾਵਰਾਂ ਵੱਲੋਂ ਸੁਖਮਨ ਦੇ 2-3 ਗੋਲੀਆਂ ਮਾਰੀਆਂ ਗਈਆਂ, ਜਿਸ ਨਾਲ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।