ਕਰਨਾਲ: ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਜਾ ਰਿਹਾ ਇੱਕ ਹੋਰ ਕਿਸਾਨ ਪਰਿਵਾਰ ਦਾ ਇਕਲੌਤਾ ਪੁੱਤਰ ਗੁਰਜਿੰਦਰ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਹੁਸ਼ਿਆਰਪੁਰ ਦੇ ਪਿੰਡ ਥਾਣੇ ਦੇ ਕਿਸਾਨ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਦਿੱਲੀ ਅੰਦੋਲਨ ਵਿੱਚ ਸ਼ਾਮਲ ਹੋਣ ਜਾ ਰਹੇ ਸੀ। ਜਿਵੇਂ ਹੀ ਕਿਸਾਨਾਂ ਦੀ ਟਰੈਕਟਰ ਟਰਾਲੀ ਕਰਨਾਲ ਨਮਸਤੇ ਚੌਕ ਨੇੜੇ ਪਹੁੰਚੀ, ਅਚਾਨਕ 16 ਸਾਲਾ ਗੁਰਵਿੰਦਰ ਟਰਾਲੀ ਤੋਂ ਹੇਠਾਂ ਡਿੱਗ ਗਿਆ।


ਕੇਂਦਰ ਸਰਕਾਰ ਤਿਆਰ ਕਰ ਰਹੀ ਖੇਤੀ ਕਾਨੂੰਨਾਂ ਬਾਰੇ ਨਵਾਂ ਫਾਰਮੂਲਾ, ਪੰਜਾਬ, ਹਰਿਆਣਾ ਤੇ ਯੂਪੀ ਨੂੰ ਮਿਲ ਸਕਦੀ ਛੋਟ

ਜਿਸ ਤੋਂ ਬਾਅਦ ਪਿੱਛਿਓਂ ਆ ਰਹੇ ਅਣਪਛਾਤੇ ਵਾਹਨ ਨੇ ਨੌਜਵਾਨ ਨੂੰ ਕੁਚਲ ਦਿੱਤਾ। ਇਸ ਦਰਦਨਾਕ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਅਣਪਛਾਤੇ ਚਾਲਕ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਹੈ।

16 ਕਰੋੜ ਦੇ ਇੰਜੈਕਸ਼ਨ ਨਾਲ ਹੋਵੇਗਾ ਅੱਠ ਹਫਤਿਆਂ ਦੇ ਬੱਚੇ ਦਾ ਇਲਾਜ, ਮਾਤਾ-ਪਿਤਾ ਨੇ ਚੁੱਕਿਆ ਵੱਡਾ ਕਦਮ

ਇਹ ਨੌਜਵਾਨ ਆਪਣੇ ਨਾਨਾ-ਨਾਨੀ ਨਾਲ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਲਈ ਦਿੱਲੀ ਜਾ ਰਿਹਾ ਸੀ। ਇਸ ਦੌਰਾਨ 20 ਦੇ ਕਰੀਬ ਕਿਸਾਨ ਟਰੈਕਟਰ ਟਰਾਲੀ ਵਿਚ ਸਵਾਰ ਹੋ ਕੇ ਦਿੱਲੀ ਜਾ ਰਹੇ ਸੀ। ਕੱਲ੍ਹ ਵੀ ਤਰਾਵਾੜੀ ਨੇੜੇ ਪੰਜਾਬ ਦੇ 2 ਕਿਸਾਨਾਂ ਨੂੰ ਇਕ ਟਰੱਕ ਨੇ ਕੁਚਲ ਦਿੱਤਾ, ਜਿਸ 'ਚ ਦੋ ਕਿਸਾਨਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮ੍ਰਿਤਕ ਦੇ ਨਾਨਾ ਦਾ ਬੁਰਾ ਹਾਲ ਹੈ।