ਖੇਤੀ ਬਿੱਲਾਂ ਖਿਲਾਫ ਪ੍ਰਦਰਸ਼ਨ 'ਚ ਮੋਦੀ ਦੀ ਤਸਵੀਰ ਨਾਲ ਇਸ ਤਰ੍ਹਾਂ ਲਈਆਂ ਸੈਲਫੀਆਂ
ਬਠਿੰਡਾ: ਪੰਜਾਬ ਬੰਦ ਨੂੰ ਲੈ ਕੇ ਜਿੱਥੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਅੱਜ ਬਠਿੰਡਾ ਚ ਵੀ ਵੱਡੀ ਗਿਣਤੀ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਘਨੱਈਆ ਚੌਕ ਵਿਖੇ ਧਰਨਾ ਲਾ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਚੱਲਦਿਆਂ ਖੇਤੀ ਆਰਡੀਨੈਂਸ ਪਾਸ ਕੀਤੇ ਗਏ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਵੱਲੋਂ ਲਿਆਂਦੇ ਕਾਲੇ ਕਾਨੂੰਨ ਨੂੰ ਵਾਪਸ ਕਰਾਉਣ ਦੇ ਲਈ ਇੱਕ ਤਿੱਖਾ ਸੰਘਰਸ਼ ਉਲੀਕਿਆ ਹੋਇਆ ਹੈ।
ਕਿਸਾਨਾਂ ਨੇ ਕਿਹਾ ਫਿਲਹਾਲ ਇਹ ਸਾਡਾ ਸੰਕੇਤਕ ਧਰਨਾ ਹੈ ਅਤੇ ਜੇਕਰ ਹੁਣ ਵੀ ਬਿੱਲਾਂ ਨੂੰ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਅਸੀਂ ਤਿੱਖਾ ਸੰਘਰਸ਼ ਕਰਾਂਗੇ।
ਇਨ੍ਹਾਂ ਬਿੱਲਾਂ ਦਾ ਵਿਰੋਧ ਕਰਨ ਲਈ ਹੀ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿੱਥੇ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਕਈ ਹੋਰ ਜਥੇਬੰਦੀਆਂ ਨੇ ਵੀ ਕਿਸਾਨਾਂ ਨਾਲ ਡਟ ਕੇ ਸਾਥ ਦਿੱਤਾ ਹੈ।
ਇਸ ਪ੍ਰਦਰਸ਼ਨ ਵਿੱਚ ਟਰੈਕਟਰ ਮੋਦੀ ਦੀ ਫੋਟੋ ਲਾ ਚੱਪਲਾਂ ਦਾ ਹਾਰ ਪੁਆ ਕੇ ਨੌਜਵਾਨ ਸੈਲਫੀਆਂ ਖਿੱਚਦੇ ਹੋਏ ਦਿਖਾਈ ਦਿੱਤੇ ਜਿਸ ਦਾ ਨਾਂ ਛਿੱਤਰ ਸੈਲਫੀ ਲਿਖਿਆ ਹੋਇਆ ਸੀ।