Girls Drink: ਸ਼ਰਾਬ ਪੀਣ ਮਾਮਲੇ 'ਚ ਔਰਤਾਂ ਨੇ ਤੋੜਿਆ ਪੁਰਸ਼ਾਂ ਦਾ ਰਿਕਾਰਡ, ਇਸ ਸੂਬੇ 'ਚ 15 ਸਾਲ ਤੋਂ ਵੱਧ ਉਮਰ ਦੀਆਂ ਕੁੜੀਆਂ ਵੀ ਦਾਰੂਬਾਜ਼
ਘਰ-ਘਰ ਵਿੱਚ ਸ਼ਰਾਬ ਪੀਣ ਵਾਲੇ ਬੰਦਿਆਂ ਦੀ ਗਿਣਤੀ ਜ਼ਿਆਦਾ ਹੁੰਦੀ ਹੈ। ਪਰ ਕੀ ਤੁਸੀ ਜਾਣਦੇ ਹੋ ਸ਼ਰਾਬ ਪੀਣ ਦੇ ਮਾਮਲੇ ਵਿੱਚ ਔਰਤਾਂ ਵੀ ਕਿਸੇ ਨਾਲੋਂ ਘੱਟ ਨਹੀਂ ਹਨ। ਔਰਤਾਂ ਜਿੱਥੇ ਹਰ ਪੱਖ ਤੋਂ ਮਰਦਾਂ ਨੂੰ ਟੱਕਰ ਦੇ ਰਹੀਆਂ ਹਨ, ਉੱਥੇ ਹੀ ਸ਼ਰਾਬ ਪੀਣ ਦੇ ਮਾਮਲੇ ਵਿੱਚ ਵੀ ਮਰਦਾਂ ਨਾਲੋਂ ਪਿੱਛੇ ਨਹੀਂ ਹਨ।
Download ABP Live App and Watch All Latest Videos
View In Appਅਜਿਹੇ ਵਿੱਚ ਇੱਕ ਅਜਿਹਾ ਰਾਜ ਹੈ ਜਿੱਥੇ ਔਰਤਾਂ ਸਭ ਤੋਂ ਵੱਧ ਸ਼ਰਾਬ ਪੀਂਦੀਆਂ ਹਨ। ਇਹ ਅਸੀਂ ਨਹੀਂ ਕਹਿ ਰਹੇ ਸਗੋਂ ਕੇਂਦਰ ਸਰਕਾਰ ਦੇ ਅੰਕੜੇ ਕਹਿ ਰਹੇ ਹਨ। ਤਾਂ ਆਓ ਜਾਣਦੇ ਹਾਂ ਉਸ ਰਾਜ ਬਾਰੇ।
ਇਸ ਸੂਬੇ ਦੀਆਂ ਔਰਤਾਂ ਸਭ ਤੋਂ ਵੱਧ ਸ਼ਰਾਬ ਪੀਂਦੀਆਂ ਕੇਂਦਰ ਸਰਕਾਰ ਨੇ 2019 ਤੋਂ 2022 ਦਰਮਿਆਨ ਰਾਸ਼ਟਰੀ ਪਰਿਵਾਰ ਅਤੇ ਸਿਹਤ ਸਰਵੇਖਣ (NFHS-5) ਕਰਵਾਇਆ ਸੀ। ਜਿਸ ਵਿੱਚ ਸ਼ਰਾਬ ਪੀਣ ਵਾਲੀਆਂ ਔਰਤਾਂ ਦੀ ਵੱਧ ਰਹੀ ਗਿਣਤੀ ਦਾ ਵੀ ਜ਼ਿਕਰ ਕੀਤਾ ਗਿਆ। ਜੇਕਰ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਭਾਰਤ 'ਚ ਹਰ ਸਾਲ 16 ਕਰੋੜ ਲੋਕ ਸ਼ਰਾਬ ਪੀਂਦੇ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਦੀ ਸਾਹਮਣੇ ਆਈ ਹੈ, ਜੋਕਿ ਕਰੋੜਾਂ ਵਿੱਚ ਹੈ।
ਸਰਵੇਖਣ ਦੇ ਅੰਕੜੇ ਦੱਸਦੇ ਹਨ ਕਿ ਦੇਸ਼ ਦੇ ਰਾਜ ਅਰੁਣਾਚਲ ਪ੍ਰਦੇਸ਼ ਵਿੱਚ ਸਭ ਤੋਂ ਵੱਧ ਔਰਤਾਂ ਸ਼ਰਾਬ ਦੀਆਂ ਸ਼ੌਕੀਨ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇੱਥੇ 15 ਸਾਲ ਤੋਂ ਵੱਧ ਉਮਰ ਦੀਆਂ 24 ਫੀਸਦੀ ਲੜਕੀਆਂ ਸ਼ਰਾਬ ਪੀਂਦੀਆਂ ਹਨ।
ਦੇਸ਼ ਵਿੱਚ ਸ਼ਰਾਬ ਪੀਣ ਵਾਲੀਆਂ ਔਰਤਾਂ ਦੀ ਗਿਣਤੀ ਕਿੰਨੀ ਹੈ? ਅਰੁਣਾਚਲ ਪ੍ਰਦੇਸ਼ ਤੋਂ ਬਾਅਦ ਸਿੱਕਮ ਵਿੱਚ ਸਭ ਤੋਂ ਵੱਧ ਸ਼ਰਾਬ ਪੀਣ ਵਾਲੀਆਂ ਔਰਤਾਂ ਹਨ। ਇੱਥੇ 16 ਫੀਸਦੀ ਕੁੜੀਆਂ ਸ਼ਰਾਬ ਪੀਂਦੀਆਂ ਹਨ। ਜਦੋਂ ਕਿ ਦੇਸ਼ ਵਿੱਚ 15 ਸਾਲ ਤੋਂ ਵੱਧ ਉਮਰ ਦੀਆਂ 1.03 ਫੀਸਦੀ ਔਰਤਾਂ ਸ਼ਰਾਬ ਪੀਂਦੀਆਂ ਹਨ। ਜਿਨ੍ਹਾਂ ਵਿੱਚੋਂ 1.6 ਫੀਸਦੀ ਪੇਂਡੂ ਖੇਤਰ ਅਤੇ 0.6 ਫੀਸਦੀ ਸ਼ਹਿਰੀ ਖੇਤਰਾਂ ਤੋਂ ਆਉਂਦੇ ਹਨ।
ਪਿਛਲੇ ਅੰਕੜੇ ਕੀ ਕਹਿੰਦੇ ਹਨ? ਜੇਕਰ ਤੁਹਾਨੂੰ ਲੱਗਦਾ ਹੈ ਕਿ ਹਾਲ ਹੀ 'ਚ ਸ਼ਰਾਬ ਪੀਣ ਵਾਲੀਆਂ ਔਰਤਾਂ ਦੀ ਗਿਣਤੀ ਵਧੀ ਹੈ ਤਾਂ ਤੁਹਾਨੂੰ ਦੱਸ ਦੇਈਏ ਕਿ ਅਜਿਹਾ ਨਹੀਂ ਹੈ। ਸਾਲ 2019 ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਰਾਜ ਮੰਤਰੀ ਰਤਨਾਲਾਲ ਕਟਾਰੀਆ ਨੇ ਕਿਹਾ ਸੀ ਕਿ ਦੇਸ਼ ਦੀਆਂ 1.50 ਕਰੋੜ ਔਰਤਾਂ ਨਸ਼ੇ ਦੀ ਆਦੀ ਹਨ।