Kisan March: ਖੇਤੀਬਾੜੀ ਕਾਨੂੰਨਾਂ ਖਿਲਾਫ ਅਕਾਲੀਆਂ ਦਾ ਕਿਸਾਨ ਮਾਰਚ, ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਈ ਸ਼ੁਰੂਆਤ, ਵੇਖੋ ਤਸਵੀਰਾਂ
ਅਕਾਲੀ ਦਲ ਖੇਤੀਬਾੜੀ ਕਾਨੂੰਨਾਂ ਖਿਲਾਫ ਅੱਜ ਪੰਜਾਬ ਵਿੱਚ ਇੱਕ ਵਿਸ਼ਾਲ ਕਿਸਾਨ ਮਾਰਚ ਕੱਢ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਰਚ ਵਿੱਚ ਲੱਖਾਂ ਕਿਸਾਨ ਸ਼ਾਮਲ ਹੋਣਗੇ।
ਮਾਰਚ ਦੇ ਬਾਅਦ ਦੁਪਹਿਰ 1 ਵਜੇ ਤੋਂ ਬਾਅਦ ਅਕਾਲੀ ਦਲ ਦੇ ਚੰਡੀਗੜ੍ਹ ਪਹੁੰਚਣ ਦੇ ਆਸਾਰ ਹਨ। ਕਿਸਾਨ ਮੁਹਾਲੀ ਦੇ ਫੇਜ਼ ਛੇ, ਮਟਾਰ ਬੈਰੀਅਰ, ਜ਼ੀਰਕਪੁਰ ਅਤੇ ਮੁੱਲਾਪੁਰ ਬੈਰੀਅਰ ਤੋਂ ਚੰਡੀਗੜ੍ਹ ਵਿੱਚ ਦਾਖਲ ਹੋਣਗੇ।
ਉਧਰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਦਮਦਮਾ ਸਾਹਿਬ ਤੋਂ ਤਲਵੰਡੀ ਸਾਬੋ ਵਿਖੇ ਰੈਲੀ ਦੀ ਅਗਵਾਈ ਕਰਨਗੇ ਅਤੇ ਸ੍ਰੀ ਕੇਸ਼ਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਪ੍ਰਦਰਸ਼ਨ ਦੀ ਅਗਵਾਈ ਕਰਨਗੇ।
ਇਸ ਦੇ ਨਾਲ ਹੀ ਚੰਡੀਗੜ੍ਹ ਦੀਆਂ ਸਰਹੱਦਾਂ ਸੀਲ, ਯੂਟੀ ਦੀਆਂ ਚਾਰ ਸਰਹੱਦਾਂ 'ਤੇ ਪੰਜਾਬ ਅਤੇ ਚੰਡੀਗੜ੍ਹ ਤੋਂ 2400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਈ ਗੱਡੀਆਂ, ਗੈਸ ਗੱਡੀਆਂ ਅਤੇ ਫਾਇਰ ਬ੍ਰਿਗੇਡ ਤਾਇਨਾਤ ਹਨ।
ਅੰਮ੍ਰਿਤਸਰ ਤੋਂ ਆਰੰਭ ਹੋ ਕੇ ਇਹ ਰੈਲੀ ਮੋਹਾਲੀ ਵਿਖੇ ਖਤਮ ਹੋਣ ਤੋਂ ਪਹਿਲਾਂ ਜਲੰਧਰ, ਫਗਵਾੜਾ, ਨਵਾਂਸ਼ਹਿਰ, ਰੋਪੜ, ਕੁਰਾਲੀ ਅਤੇ ਮੁੱਲਾਂਪੁਰ ਤੋਂ ਲੰਘੇਗੀ। ਜਿਸ 'ਚ ਲੱਖਾਂ ਕਿਸਾਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ, ਅਸੀਂ ਰਾਜਪਾਲ ਨੂੰ ਇੱਕ ਮੰਗ ਪੱਤਰ ਦੇਵਾਂਗੇ, ਜਿਸ 'ਚ ਕੇਂਦਰ ਅਤੇ ਰਾਸ਼ਟਰਪਤੀ ਨੂੰ ਸੰਸਦ ਦਾ ਸੈਸ਼ਨ ਦੁਬਾਰਾ ਬੁਲਾਉਣ ਅਤੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਬੇਨਤੀ ਕਰਾਂਗੇ।
ਅਕਾਲੀ ਦਲ ਖੇਤੀਬਾੜੀ ਕਾਨੂੰਨਾਂ ਖਿਲਾਫ ਅੱਜ ਪੰਜਾਬ ਵਿੱਚ ਇੱਕ ਵਿਸ਼ਾਲ ਕਿਸਾਨ ਮਾਰਚ ਕੱਢ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਰਚ ਵਿੱਚ ਲੱਖਾਂ ਕਿਸਾਨ ਸ਼ਾਮਲ ਹੋਣਗੇ।