ਪੜਚੋਲ ਕਰੋ
Adani Enterprises FPO: ਅਡਾਨੀ ਇੰਟਰਪ੍ਰਾਈਜਿਜ਼ ਨੇ FPO ਲਿਆ ਵਾਪਸ
Adani Group ਨਾਲ ਜੁੜੀਆਂ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਡਾਨੀ ਸਮੂਹ ਨੇ ਬੁੱਧਵਾਰ ਨੂੰ ਅਡਾਨੀ ਐਂਟਰਪ੍ਰਾਈਜ਼ਿਜ਼ (Adani Enterprises) ਦੇ ਫਾਲੋ-ਆਨ ਪਬਲਿਕ ਆਫਰ (FPO) ਨੂੰ ਰੱਦ ਕਰਕੇ ਵਾਪਸ ਲੈਣ ਦਾ ਫੈਸਲਾ ਕੀਤਾ ਹੈ।
Adani Group
1/4

Adani Enterprises FPO : ਅਡਾਨੀ ਗਰੁੱਪ (Adani Group) ਨਾਲ ਜੁੜੀਆਂ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਡਾਨੀ ਸਮੂਹ ਨੇ ਬੁੱਧਵਾਰ ਨੂੰ ਅਡਾਨੀ ਐਂਟਰਪ੍ਰਾਈਜ਼ਿਜ਼ (Adani Enterprises) ਦੇ ਫਾਲੋ-ਆਨ ਪਬਲਿਕ ਆਫਰ (FPO) ਨੂੰ ਰੱਦ ਕਰਕੇ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ 27 ਜਨਵਰੀ 2023 ਨੂੰ ਅਡਾਨੀ ਇੰਟਰਪ੍ਰਾਈਜਿਜ਼ ਨੇ 20 ਹਜ਼ਾਰ ਕਰੋੜ ਜੁਟਾਉਣ ਲਈ ਐੱਫਪੀਓ ਜਾਰੀ ਕੀਤਾ ਸੀ। ਜਿਸ ਨੂੰ ਅੱਜ 1 ਫਰਵਰੀ 2023 ਨੂੰ ਕੰਪਨੀ ਨੇ ਆਪਣੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਮਾਮਲੇ ਬਾਰੇ ਵਿਸਥਾਰ ਵਿੱਚ ਜਾਣੋ..
2/4

ਇਸ ਸਬੰਧੀ ਅਡਾਨੀ ਗਰੁੱਪ ਨੇ ਇੱਕ ਪ੍ਰੈਸ ਬਿਆਨ ਜਾਰੀ ਕੀਤਾ ਹੈ, ਜਿਸ ਵਿੱਚ ਅਡਾਨੀ ਗਰੁੱਪ ਨੇ ਦੱਸਿਆ ਹੈ ਕਿ ਉਹ ਅਡਾਨੀ ਇੰਟਰਪ੍ਰਾਈਜਿਜ਼ ਦਾ ਐਫਪੀਓ ਰੱਦ ਕਰ ਰਿਹਾ ਹੈ। ਇਹ ਵੀ ਕਿਹਾ ਕਿ ਐਫਪੀਓ ਵਿੱਚ ਨਿਵੇਸ਼ ਕੀਤਾ ਪੈਸਾ ਨਿਵੇਸ਼ਕਾਂ ਨੂੰ ਸਮੇਂ ਸਿਰ ਵਾਪਸ ਕਰ ਦਿੱਤਾ ਜਾਵੇਗਾ। ਅਡਾਨੀ ਐਂਟਰਪ੍ਰਾਈਜਿਜ਼ ਨੇ ਆਪਣੀ ਪ੍ਰੈਸ ਰਿਲੀਜ਼ ਵਿੱਚ 20 ਹਜ਼ਾਰ ਕਰੋੜ ਰੁਪਏ ਦੇ ਆਪਣੇ ਐਫਪੀਓ ਨੂੰ ਵਾਪਸ ਲੈਣ ਦੀ ਗੱਲ ਕਹੀ ਹੈ।
Published at : 02 Feb 2023 02:02 PM (IST)
ਹੋਰ ਵੇਖੋ





















