LPG Price Cut: ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਕਟੌਤੀ
ਅੱਜ ਯਾਨੀ 1 ਸਤੰਬਰ 2023 ਤੋਂ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ ਵੱਡੀ ਕਟੌਤੀ ਹੋਈ ਹੈ। 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 158 ਰੁਪਏ ਘਟਾਈ ਗਈ ਹੈ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਐਲਪੀਜੀ ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਕੀਤੀ ਗਈ ਸੀ।
Download ABP Live App and Watch All Latest Videos
View In Appਜਨਤਕ ਖੇਤਰ ਦੀਆਂ ਤੇਲ ਕੰਪਨੀਆਂ (OMCs) ਅਨੁਸਾਰ, ਹੁਣ ਐਲਪੀਜੀ ਖਪਤਕਾਰਾਂ ਨੂੰ ਨਵੀਂ ਦਿੱਲੀ ਵਿੱਚ 19 ਕਿਲੋ ਦੇ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਲਈ 1,522 ਰੁਪਏ ਅਦਾ ਕਰਨੇ ਪੈਣਗੇ।
ਇਸੇ ਤਰ੍ਹਾਂ ਕੋਲਕਾਤਾ ਵਿੱਚ 19 ਕਿਲੋ ਦੇ ਐਲਪੀਜੀ ਗੈਸ ਸਿਲੰਡਰ ਦੀ ਕੀਮਤ 1636 ਰੁਪਏ, ਮੁੰਬਈ ਵਿੱਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 1482 ਰੁਪਏ ਤੇ ਚੇਨਈ ਵਿੱਚ 19 ਕਿਲੋ ਦੇ ਐਲਪੀਜੀ ਗੈਸ ਸਿਲੰਡਰ ਦੀ ਕੀਮਤ 1695 ਰੁਪਏ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਔਰਤਾਂ ਨੂੰ ਤੋਹਫਾ ਦਿੰਦੇ ਹੋਏ ਰੱਖੜੀ ਤੋਂ ਇੱਕ ਦਿਨ ਪਹਿਲਾਂ ਘਰੇਲੂ ਗੈਸ ਦੀਆਂ ਕੀਮਤਾਂ 'ਚ 200 ਰੁਪਏ ਦੀ ਕਟੌਤੀ ਕੀਤੀ ਗਈ ਸੀ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਇਸ ਦੀ ਕੀਮਤ 400 ਰੁਪਏ ਪ੍ਰਤੀ ਸਿਲੰਡਰ ਘਟਾਈ ਗਈ ਹੈ।
ਘਰੇਲੂ ਗੈਸ ਸਿਲੰਡਰ ਦੀ ਕੀਮਤ-ਨਵੀਂ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 903 ਰੁਪਏ ਹੈ। ਕੋਲਕਾਤਾ 'ਚ 14.2 ਕਿਲੋ ਦਾ ਸਿਲੰਡਰ 929 ਰੁਪਏ 'ਚ ਵਿਕ ਰਿਹਾ ਹੈ। ਮੁੰਬਈ ਵਿੱਚ ਐਲਪੀਜੀ ਦੀ ਕੀਮਤ 902.50 ਰੁਪਏ ਪ੍ਰਤੀ ਸਿਲੰਡਰ ਹੈ। ਚੇਨਈ 'ਚ ਘਰੇਲੂ ਗੈਸ ਦੀ ਕੀਮਤ 918.50 ਰੁਪਏ ਹੋ ਗਈ ਹੈ।