PM Kisan Scheme: ਬਜਟ 'ਚ ਮੋਦੀ ਸਰਕਾਰ ਕਿਸਾਨਾਂ ਨੂੰ ਦੇ ਸਕਦੀ ਵੱਡਾ ਤੋਹਫਾ
ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਚੌਥਾ ਬਜਟ 1 ਫਰਵਰੀ 2022 ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰਨ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬਜਟ 'ਚ ਸਰਕਾਰ ਕਿਸਾਨਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ।
Download ABP Live App and Watch All Latest Videos
View In Appਬਜਟ ਅਜਿਹੇ ਸਮੇਂ ਪੇਸ਼ ਹੋਣ ਜਾ ਰਿਹਾ ਹੈ, ਜਦੋਂ ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਅਜਿਹੇ 'ਚ ਕਿਸਾਨਾਂ ਲਈ ਬਜਟ 'ਚ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਜਟ ਰਾਹੀਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦੇ ਸਕਦੇ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਾਲਾਨਾ ਰਾਸ਼ੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਮੋਦੀ ਸਰਕਾਰ ਕਿਸਾਨਾਂ ਨੂੰ ਸਾਲਾਨਾ 6,000 ਰੁਪਏ ਦਿੰਦੀ ਹੈ ਪਰ 1 ਫਰਵਰੀ ਨੂੰ ਬਜਟ 'ਚ ਇਸ ਰਾਸ਼ੀ ਨੂੰ ਵਧਾਉਣ ਦਾ ਐਲਾਨ ਹੋ ਸਕਦਾ ਹੈ। ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਸਾਲਾਨਾ ਰਾਸ਼ੀ 6,000 ਰੁਪਏ ਤੋਂ ਵਧਾ ਕੇ 8,000 ਰੁਪਏ ਕੀਤੀ ਜਾ ਸਕਦੀ ਹੈ। ਯਾਨੀ ਕਿਸਾਨਾਂ ਨੂੰ ਸਾਲਾਨਾ 2,000 ਰੁਪਏ ਦੀ ਵਾਧੂ ਰਕਮ ਦਿੱਤੀ ਜਾ ਸਕਦੀ ਹੈ।
ਦਰਅਸਲ 'ਚ ਕਿਸਾਨਾਂ ਦਾ ਖੇਤੀ 'ਤੇ ਖਰਚਾ ਵਧ ਗਿਆ ਹੈ। ਡੀਜ਼ਲ ਤੋਂ ਲੈ ਕੇ ਖਾਦਾਂ ਅਤੇ ਬੀਜਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ, ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਦਿੱਤੀ ਜਾਣ ਵਾਲੀ ਸਹਾਇਤਾ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਜਾ ਸਕਦਾ ਹੈ ਤਾਂ ਜੋ ਕਿਸਾਨਾਂ ਨੂੰ ਇਸ ਮਹਿੰਗਾਈ ਤੋਂ ਰਾਹਤ ਦਿੱਤੀ ਜਾ ਸਕੇ।
ਜੇਕਰ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਸਹਾਇਤਾ ਵਧਾਉਣ ਦਾ ਫੈਸਲਾ ਲੈਂਦੀ ਹੈ ਤਾਂ ਵਧਦੀ ਮਹਿੰਗਾਈ ਤੋਂ ਪ੍ਰੇਸ਼ਾਨ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ।
2019 ਵਿੱਚ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਭਰਮਾਉਣ ਲਈ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਸ਼ੁਰੂ ਕੀਤੀ ਸੀ ਤਾਂ ਜੋ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਸੰਬਰ 2018 ਤੋਂ ਸ਼ੁਰੂ ਕੀਤੀ ਗਈ ਹੈ ਅਤੇ ਉਦੋਂ ਤੋਂ ਹੁਣ ਤੱਕ 10 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1.8 ਲੱਖ ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ।
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਸਰਕਾਰ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ। ਸਰਕਾਰ ਇਹ ਪੈਸਾ ਤਿੰਨ ਕਿਸ਼ਤਾਂ ਦੇ ਰੂਪ ਵਿੱਚ ਦਿੰਦੀ ਹੈ। ਯਾਨੀ ਤੁਹਾਨੂੰ 4 ਮਹੀਨਿਆਂ ਦੇ ਫਰਕ 'ਤੇ 2000 ਰੁਪਏ ਦੀ ਰਕਮ ਮਿਲਦੀ ਹੈ। ਇਹ ਪੈਸੇ ਸਿੱਧੇ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕੀਤੇ ਜਾਂਦੇ ਹਨ।
ਇਸੇ ਸਾਲ 1 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਦਸਵੀਂ ਕਿਸ਼ਤ ਜਾਰੀ ਕੀਤੀ ਸੀ। ਪ੍ਰਧਾਨ ਮੰਤਰੀ ਨੇ ਬਟਨ ਦਬਾ ਕੇ 10 ਕਰੋੜ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ 20,000 ਕਰੋੜ ਰੁਪਏ ਟਰਾਂਸਫਰ ਕੀਤੇ ਸਨ।