ਕਿਹੜੇ ਕਿਸਾਨਾਂ ਨੂੰ ਨਹੀਂ ਦੇਣਾ ਪੈਂਦਾ ਟੋਲ ਟੈਕਸ? ਤੁਸੀਂ ਨਹੀਂ ਜਾਣਦੇ ਹੋਵੋਗੇ ਇਹ ਗੱਲ
ਭਾਰਤ ਵਿੱਚ, ਜਦੋਂ ਕੋਈ ਇੱਕ ਵਾਹਨ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਲੈ ਕੇ ਜਾਂਦਾ ਹੈ, ਇਸ ਲਈ ਉਸ ਨੂੰ ਟੋਲ ਟੈਕਸ ਦੇਣਾ ਪੈਂਦਾ ਹੈ। ਇਹ ਨਿਯਮ ਸਾਰੇ ਆਮ ਵਾਹਨਾਂ 'ਤੇ ਲਾਗੂ ਹੁੰਦਾ ਹੈ।
Download ABP Live App and Watch All Latest Videos
View In Appਕੁਝ ਵਾਹਨਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ, ਜਿਨ੍ਹਾਂ ਲਈ ਵੱਖਰੇ ਨਿਯਮ ਬਣਾਏ ਗਏ ਹਨ। ਜੇਕਰ ਇਨ੍ਹਾਂ ਦੀ ਗੱਲ ਕਰੀਏ ਤਾਂ ਐਮਰਜੈਂਸੀ ਵਾਹਨ, ਮਿਲਟਰੀ ਵਾਹਨ ਅਤੇ ਜਨਤਕ ਵਾਹਨ ਸ਼ਾਮਲ ਹਨ।
ਇਸ ਤੋਂ ਇਲਾਵਾ ਭਾਰਤ ਦੇ ਰਾਸ਼ਟਰਪਤੀ, ਭਾਰਤ ਦੇ ਪ੍ਰਧਾਨ ਮੰਤਰੀ, ਮੁੱਖ ਮੰਤਰੀਆਂ, ਸੰਸਦ ਮੈਂਬਰਾਂ ਅਤੇ ਹਾਈ ਕੋਰਟ ਦੇ ਜੱਜਾਂ ਨੂੰ ਵੀ ਟੋਲ ਟੈਕਸ ਵਿੱਚ ਛੋਟ ਮਿਲਦੀ ਹੈ।
ਪਰ ਕੀ ਤੁਸੀਂ ਜਾਣਦੇ ਹੋ ਕਿ ਕਿਸਾਨਾਂ ਨੂੰ ਵੀ ਟੋਲ ਟੈਕਸ ਭਰਨ ਵਿੱਚ ਛੋਟ ਦਿੱਤੀ ਜਾਂਦੀ ਹੈ। ਹਾਲਾਂਕਿ, ਇਹ ਛੋਟ ਹਰ ਜਗ੍ਹਾ ਅਤੇ ਸਾਰੇ ਕਿਸਾਨਾਂ ਲਈ ਉਪਲਬਧ ਨਹੀਂ ਹੈ।
ਕਿਸਾਨ ਅੰਦੋਲਨ ਤੋਂ ਬਾਅਦ ਪੰਜਾਬ 'ਚ ਕਿਸਾਨ ਯੂਨੀਅਨ ਦੇ ਜ਼ਿਆਦਾਤਰ ਕਿਸਾਨਾਂ ਨੂੰ ਟੋਲ ਟੈਕਸ 'ਚ ਛੋਟ ਦਿੱਤੀ ਗਈ ਹੈ। ਸੂਬੇ ਦੇ ਕਈ ਟੋਲ ਪਲਾਜ਼ਿਆਂ 'ਤੇ ਕਿਸਾਨਾਂ ਤੋਂ ਟੋਲ ਟੈਕਸ ਨਹੀਂ ਵਸੂਲਿਆ ਜਾਂਦਾ। ਹਾਲਾਂਕਿ ਇਸ ਲਈ ਉਨ੍ਹਾਂ ਨੂੰ ਆਪਣੀ ਪਛਾਣ ਦੀ ਪੁਸ਼ਟੀ ਕਰਨੀ ਪੈਂਦੀ ਹੈ। ਇਸ ਦੇ ਲਈ ਉਨ੍ਹਾਂ ਨੂੰ ਕਿਸਾਨ ਯੂਨੀਅਨ ਦਾ ਕਾਰਡ ਦਿਖਾਉਣਾ ਹੋਵੇਗਾ। ਪਰ ਕਈ ਫਰਜ਼ੀ ਲੋਕ ਵੀ ਕਿਸਾਨ ਕਾਰਡ ਬਣਾ ਕੇ ਟੋਲ ਟੈਕਸ ਦੇਣ ਤੋਂ ਬਚ ਰਹੇ ਹਨ।
ਇਸੇ ਲਈ ਹੁਣ ਟੋਲ ਕੰਪਨੀਆਂ ਨੇ ਇਸ ਸਬੰਧੀ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਟੋਲ ਵਿੱਚ ਛੋਟ ਦਿੱਤੀ ਜਾਵੇਗੀ। ਜਿਸ ਦੀ ਕਾਰ 'ਤੇ ਕਿਸਾਨ ਯੂਨੀਅਨ ਦਾ ਝੰਡਾ ਲੱਗਾ ਹੋਵੇਗਾ।