ਇਸਾਈ ਭਾਈਚਾਰਾ ਵੀ ਕਿਸਾਨਾਂ ਦੇ ਹੱਕ 'ਚ ਡਟਿਆ, ਇੰਝ ਕੀਤੀ ਹਮਾਇਤ, ਵੇਖੋ ਤਸਵੀਰਾਂ
ਅੰਮ੍ਰਿਤਸਰ 'ਚ ਵੀ ਰੋਮਨ ਕੈਥੋਲਿਕ ਚਰਚ ਦੇ ਫਾਦਰ ਪੀਟਰ ਹੰਸ ਅਤੇ ਉਨ੍ਹਾਂ ਦੇ ਨਾਲ ਨੌਜਵਾਨ ਸਾਥੀਆਂ ਵਲੋਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਗਿਆ।ਸਤਿਕਾਰਯੋਗ ਫਾਦਰ ਮੈਥਿਊ ਕੋਕੰਡਮ ਦੀ ਅਗਵਾਈ ਹੇਠ ਕਿਸਾਨ ਅੰਦੋਲਨ 'ਚ ਚੱਲ ਰਹੇ ਲੰਗਰ ਵਿੱਚ 1 ਕੁਇੰਟਲ ਚਾਵਲ ਅਤੇ 25 ਕਿਲੋ ਦਾਲ ਨਾਲ ਆਪਣਾ ਯੋਗਦਾਨ ਪਾਇਆ ਗਿਆ।
ਰੋਸ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਲੋਕਾਂ ਦਾ ਕਹਿਣਾ ਸੀ ਕਿ ਜੋ ਖੇਤੀ ਕਾਨੂੰਨਾਂ ਨੂੰ ਕੇਂਦਰ ਵੱਲੋਂ ਲਾਗੂ ਕੀਤਾ ਗਿਆ ਹੈ। ਸਰਕਾਰ ਉਸ ਨੂੰ ਵਾਪਸ ਲਵੇ ਕਿਉਂਕਿ ਇਹ ਮੁਦਾ ਇਕੱਲੇ ਕਿਸਾਨਾਂ ਦਾ ਨਹੀਂ ਬਲਕਿ ਹਰ ਵਰਗ ਦਾ ਹੈ। ਇਸ ਲਈ ਉਹ ਵੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਇਸ ਦੇ ਨਾਲ ਇਨ੍ਹਾਂ ਲੋਕਾਂ ਨੇ ਕਿਹਾ ਕਿ ਅੱਜ ਹਰ ਵਰਗ ਮੋਦੀ ਸਰਕਾਰ ਤੇ ਉਨ੍ਹਾਂ ਦੇ ਲਏ ਜਾ ਰਹੇ ਫੈਸਲਿਆਂ ਤੋਂ ਦੁਖੀ ਹੈ।
ਵੱਡੀ ਗਿਣਤੀ 'ਚ ਇਕੱਠੇ ਹੋਏ ਮਸੀਹ ਭਾਈਚਾਰੇ ਦੇ ਲੋਕਾਂ ਵੱਲੋਂ ਕਿਸਾਨਾਂ ਦੇ ਸਮਰਥਨ ਦਾ ਐਲਾਨ ਕਰਦੇ ਹੋਏ ਕੇਂਦਰ ਸਰਕਾਰ ਖਿਲਾਫ ਰੋਸ ਮਾਰਚ ਕੀਤਾ ਤੇ ਧਰਨਾ ਪ੍ਰਦਰਸ਼ਨ ਕੀਤਾ।
ਵੱਡੀ ਗਿਣਤੀ 'ਚ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦੇ ਹੋਏ ਬਟਾਲਾ ਦੇ ਬਾਜ਼ਾਰਾਂ 'ਚ ਰੋਸ ਮਾਰਚ ਕੀਤਾ ਗਿਆ ਤੇ ਬਟਾਲਾ-ਜਲੰਧਰ-ਰੋਡ ਤੇ ਕੇਂਦਰ ਸਰਕਾਰ ਖਿਲਾਫ ਧਰਨਾ ਦਿੱਤਾ ਗਿਆ।
ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵੱਖ-ਵੱਖ ਵਰਗਾਂ ਵੱਲੋਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਅੱਜ ਬਟਾਲਾ 'ਚ ਮਸੀਹ ਭਾਈਚਾਰੇ ਵੱਲੋਂ ਕਿਸਾਨਾਂ ਦੇ ਸਮਰਥਨ 'ਚ ਧਰਨਾ ਪ੍ਰਦਰਸ਼ਨ ਕੀਤਾ ਗਿਆ।