ਪੜਚੋਲ ਕਰੋ
Indian Flag: ਅੰਮ੍ਰਿਤਸਰ 'ਚ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ!
Amritsar News: ਭਾਰਤ ਨੇ ਅਟਾਰੀ ਸਰਹੱਦ 'ਤੇ ਲਾਏ ਗਏ ਤਿਰੰਗੇ ਦੇ ਖੰਭੇ ਦੀ ਉਚਾਈ ਗੁਆਂਢੀ ਦੇਸ਼ ਪਾਕਿਸਤਾਨ ਨਾਲੋਂ 18 ਫੁੱਟ ਵਧਾ ਦਿੱਤੀ ਹੈ।
( Image Source : Freepik )
1/5

ਮੌਜੂਦਾ ਸਮੇਂ 'ਚ ਭਾਰਤੀ ਤਿਰੰਗੇ ਦੇ ਖੰਭੇ ਦੀ ਉਚਾਈ 360 ਫੁੱਟ ਸੀ, ਜਦਕਿ ਪਾਕਿਸਤਾਨ ਦੇ ਝੰਡੇ ਦੇ ਖੰਭੇ ਦੀ ਉਚਾਈ 400 ਫੁੱਟ ਹੈ। ਇਸ ਕਰਕੇ ਹੁਣ ਗੋਲਡਨ ਗੇਟ ਦੇ ਸਾਹਮਣੇ ਭਾਰਤ ਦਾ 418 ਫੁੱਟ ਉੱਚਾ ਝੰਡਾ ਪੋਲ ਤਿਆਰ ਹੈ ਤੇ ਉਦਘਾਟਨ ਦੀ ਉਡੀਕ 'ਚ ਹੈ।
2/5

ਹਾਸਲ ਜਾਣਕਾਰੀ ਅਨੁਸਾਰ ਇਹ ਉਦਘਾਟਨ ਕੁਝ ਦਿਨਾਂ ਵਿੱਚ ਹੋਣਾ ਸੀ ਪਰ ਕੁਝ ਕਾਰਨਾਂ ਕਰਕੇ ਇਸ ਨੂੰ ਟਾਲ ਦਿੱਤਾ ਗਿਆ ਹੈ ਪਰ ਜਲਦੀ ਹੀ ਇਸ 418 ਫੁੱਟ ਉੱਚੇ ਝੰਡੇ ਵਾਲੇ ਖੰਭੇ 'ਤੇ ਭਾਰਤੀ ਤਿਰੰਗਾ ਲਹਿਰਾਉਂਦਾ ਨਜ਼ਰ ਆਵੇਗਾ। ਇਹ ਫਲੈਗ ਪੋਲ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਵੱਲੋਂ 3.5 ਕਰੋੜ ਰੁਪਏ ਵਿੱਚ ਲਗਾਇਆ ਗਿਆ ਹੈ।
Published at : 14 Sep 2023 01:02 PM (IST)
ਹੋਰ ਵੇਖੋ





















