Amritsar News: ਮੰਤਰੀ ਕਟਾਰੂਚੱਕ ਨੇ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੰਡੀਆਂ ਕੀਤਾ ਦੌਰਾ, ਕਿਹਾ-ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਚੱਲ ਰਹੀ
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਨ ਦੌਰਾਨ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਚੱਲ ਰਹੀ ਹੈ। ਕਟਾਰੂਚੱਕ ਨੇ ਅੱਜ ਰਈਆ ਅਤੇ ਜੰਡਿਆਲਾ ਗੁਰੂ ਮੰਡੀਆਂ ਦਾ ਦੌਰਾ ਕੀਤਾ।
Download ABP Live App and Watch All Latest Videos
View In Appਉਨ੍ਹਾਂ ਕਿਹਾ ਕਿ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਝੋਨੇ ਦੀ ਕੁੱਲ ਆਮਦ 35 ਲੱਖ ਮੀਟਰਕ ਟਨ ਵਿੱਚੋਂ ਲਗਭਗ 33 ਲੱਖ ਮੀਟਿਰਕ ਟਨ ਦੀ ਖਰੀਦ ਅਤੇ 12 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
ਮੰਤਰੀ ਕਟਾਰੂਚੱਕ ਅੱਗੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਹਰ ਦਿਨ ਲਗਭਗ 1-1.5 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਦਿਨ ਦੇ ਅੰਤ ਤੱਕ ਮੰਡੀ ਵਿੱਚ ਆਏ ਲਗਭਗ ਸਾਰੇ ਝੋਨੇ ਖਰੀਦ ਕਰ ਲਈ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਦਾ ਸਮਾਂ ਇੱਕ ਦਿਨ ਤੋਂ ਵੀ ਘੱਟ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸੂਬੇ ਦੀਆਂ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਆਮਦ ਵਾਲੇ ਦਿਨ ਹੀ ਝੋਨੇ ਦੀ ਸਫ਼ਾਈ ਅਤੇ ਖਰੀਦ ਕੀਤੀ ਜਾ ਰਹੀ ਹੈ ਅਤੇ 24 ਘੰਟਿਆਂ ਵਿੱਚ ਅਦਾਇਗੀ ਵੀ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 5500 ਕਰੋੜ ਰੁਪਏ ਸਿੱਧੇ ਤੌਰ ‘ਤੇ ਟਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਸਾਨਾਂ ਵੱਲੋਂ ਆਪਣੇ ਖੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਇੱਕ-ਇੱਕ ਦਾਣੇ ਨੂੰ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਇਸ ਮੌਕੇ ਐਸ ਡੀ ਐਮ ਸ੍ਰੀ ਮਤੀ ਅਲਕਾ ਕਾਲੀਆ, ਚੇਅਰਮੈਨ ਛਨਾਖ ਸਿੰਘ, ਤਹਿਸੀਲਦਾਰ ਜਗਸੀਰ ਸਿੰਘ, ਜਿਲਾ ਮੰਡੀ ਅਫਸਰ ਅਮਨਦੀਪ ਸਿੰਘ, ਡੀ ਐਫ ਐਸ ਸੀ ਅਮਨਜੀਤ ਸਿੰਘ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।