ਨਵੇਂ ਸਾਲ ਦੀ ਆਮਦ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਠਾਠਾਂ ਮਾਰਦਾ ਇਕੱਠ, ਵੇਖੋ ਤਸਵੀਰਾਂ
ਅੱਜ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਠਾਠਾਂ ਮਾਰਦਾ ਇਕੱਠ ਵੇਖਿਆ ਗਿਆ। ਦੇਰ ਰਾਤ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ।
Download ABP Live App and Watch All Latest Videos
View In Appਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਕੜਾਕੇ ਦੀ ਠੰਢ ਦੇ ਬਾਵਜੂਦ ਸ਼ਰਧਾਲੂ ਕਈ-ਕਈ ਘੰਟੇ ਕਤਾਰਾਂ ਵਿੱਚ ਖੜ੍ਹੇ ਹੋਏ ਹਨ।
ਇਸ ਤੋਂ ਇਲਾਵਾ ਪੰਜਾਬ ਅੰਦਰ ਵੱਡੀ ਗਿਣਤੀ ਲੋਕਾਂ ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਗੁਰਦੁਆਰਿਆਂ ਤੇ ਮੰਦਰਾਂ ਅੰਦਰ ਮੱਥਾ ਟੇਕਿਆ।
ਇਸ ਤੋਂ ਇਲਾਵਾ ਲੋਕਾਂ ਵੱਲੋਂ ਸੋਸ਼ਲ ਮੀਡੀਆ ਉਪਰ ਇੱਕ-ਦੂਜੇ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਅੱਜ ਸੰਘਣੀ ਧੁੰਦ ਪਈ ਹੈ, ਇਸ ਦੇ ਬਾਵਜੂਦ ਲੋਕਾਂ ਨੇ ਨਵੇਂ ਸਾਲ ਨੂੰ ਗਰਮਜੋਸ਼ੀ ਨਾਲ ਜੀ ਆਇਆਂ ਕਿਹਾ।
ਪੰਜਾਬ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਨਾਲ ਹੋਈ ਹੈ। ਸੂਬੇ 'ਚ 100 ਦੇ ਕਰੀਬ ਥਾਵਾਂ 'ਤੇ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਹੈ।
ਪੰਜਾਬ ਦੇ ਕਈ ਹਿੱਸੇ ਧੁੰਦ ਦੀ ਚਿੱਟੀ ਚਾਦਰ ਵਿੱਚ ਲਪੇਟੇ ਹੋਏ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।
ਨਵੇਂ ਸਾਲ ਮੌਕੇ ਜ਼ਰੂਰੀ ਕੰਮ ਹੋਣ 'ਤੇ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਹਦਾਇਤ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਤੇ ਪੰਜਾਬ ਵਿੱਚ ਅੱਜ ਤੋਂ ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਠੰਢ ਵਧੇਗੀ।