ਪੜਚੋਲ ਕਰੋ
Guru Nanak Jayanti 2023: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਹਰਿਮੰਦਰ ਸਾਹਿਬ 'ਚ ਦੇਖਣ ਨੂੰ ਮਿਲਿਆ ਅਲੌਕਿਕ ਨਜ਼ਾਰਾ
Guru Nanak Jayanti 2023: ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪਰਵ ਅੱਜ ਪੂਰੀ ਦੁਨੀਆ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਦਾ ਬਹੁਤ ਹੀ ਖੂਬਸੂਰਤ ਨਜ਼ਾਰਾ ਦੇਖਣ ਨੂੰ ਮਿਲਿਆ।
Guru Nanak Jayanti 2023
1/6

ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਅੱਜ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ, ਪੰਜਾਬ ਦੇ ਹਰਿਮੰਦਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ।
2/6

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੁਨੀਆਂ ਭਰ ਤੋਂ ਸੰਗਤਾਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਸ਼ਾਮ ਨੂੰ ਇੱਥੇ ਕਰੀਬ 1 ਲੱਖ ਦੇਸੀ ਘਿਓ ਦੇ ਦੀਵੇ ਜਗਾਏ ਜਾਣਗੇ।
3/6

ਅੱਜ ਸ਼ਾਮ ਨੂੰ ਹਰਿਮੰਦਰ ਸਾਹਿਬ ਵਿਖੇ ਸੁੰਦਰ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਇਸ ਦੇ ਦਰਸ਼ਨਾਂ ਲਈ ਅੱਜ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।
4/6

ਪੰਜਾਬ ਦੇ ਸੁਲਤਾਨਪੁਰ ਲੋਧੀ ਤੋਂ ਮੂਲ ਮੰਤਰ ਦਾ ਉਚਾਰਨ ਕਰਨ ਤੋਂ ਬਾਅਦ, ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਰਬੱਤ ਦੇ ਭਲੇ ਲਈ ਉਦਾਸੀਆਂ (ਯਾਤਰਾਂ) ਸ਼ੁਰੂ ਕੀਤੀਆਂ।
5/6

ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਉਦਾਸੀ ਦੇ ਸਮੇਂ ਦੌਰਾਨ ਹਰ ਦੇਸ਼ ਵਿੱਚ ਵੱਖ-ਵੱਖ ਨਾਵਾਂ ਨਾਲ ਬੁਲਾਇਆ ਜਾਂਦਾ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਨੂੰ 12 ਦੇਸ਼ਾਂ ਵਿੱਚ 14 ਨਾਵਾਂ ਨਾਲ ਬੁਲਾਇਆ ਜਾਂਦਾ ਹੈ।
6/6

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਜ਼ਾਰਾਂ ਲੋਕ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਆਸ਼ੀਰਵਾਦ ਲੈਣ ਲਈ ਪਹੁੰਚ ਰਹੇ ਹਨ।
Published at : 27 Nov 2023 03:54 PM (IST)
ਹੋਰ ਵੇਖੋ





















