Guru Nanak Jayanti 2023: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਹਰਿਮੰਦਰ ਸਾਹਿਬ 'ਚ ਦੇਖਣ ਨੂੰ ਮਿਲਿਆ ਅਲੌਕਿਕ ਨਜ਼ਾਰਾ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਅੱਜ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ, ਪੰਜਾਬ ਦੇ ਹਰਿਮੰਦਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ।
Download ABP Live App and Watch All Latest Videos
View In Appਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੁਨੀਆਂ ਭਰ ਤੋਂ ਸੰਗਤਾਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਸ਼ਾਮ ਨੂੰ ਇੱਥੇ ਕਰੀਬ 1 ਲੱਖ ਦੇਸੀ ਘਿਓ ਦੇ ਦੀਵੇ ਜਗਾਏ ਜਾਣਗੇ।
ਅੱਜ ਸ਼ਾਮ ਨੂੰ ਹਰਿਮੰਦਰ ਸਾਹਿਬ ਵਿਖੇ ਸੁੰਦਰ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਇਸ ਦੇ ਦਰਸ਼ਨਾਂ ਲਈ ਅੱਜ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।
ਪੰਜਾਬ ਦੇ ਸੁਲਤਾਨਪੁਰ ਲੋਧੀ ਤੋਂ ਮੂਲ ਮੰਤਰ ਦਾ ਉਚਾਰਨ ਕਰਨ ਤੋਂ ਬਾਅਦ, ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਰਬੱਤ ਦੇ ਭਲੇ ਲਈ ਉਦਾਸੀਆਂ (ਯਾਤਰਾਂ) ਸ਼ੁਰੂ ਕੀਤੀਆਂ।
ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਉਦਾਸੀ ਦੇ ਸਮੇਂ ਦੌਰਾਨ ਹਰ ਦੇਸ਼ ਵਿੱਚ ਵੱਖ-ਵੱਖ ਨਾਵਾਂ ਨਾਲ ਬੁਲਾਇਆ ਜਾਂਦਾ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਨੂੰ 12 ਦੇਸ਼ਾਂ ਵਿੱਚ 14 ਨਾਵਾਂ ਨਾਲ ਬੁਲਾਇਆ ਜਾਂਦਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਜ਼ਾਰਾਂ ਲੋਕ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਆਸ਼ੀਰਵਾਦ ਲੈਣ ਲਈ ਪਹੁੰਚ ਰਹੇ ਹਨ।