Chandigarh News: ਪ੍ਰਦਰਸ਼ਨ ਕਰ ਰਹੇ ਆਪ' ਵਰਕਰਾਂ 'ਤੇ ਲਾਠੀਚਾਰਜ, ਕਈ ਵਰਕਰ ਜ਼ਖਮੀ
ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ 'ਆਪ' ਵਰਕਰਾਂ 'ਤੇ ਚੰਡੀਗੜ੍ਹ ਪੁਲਿਸ ਨੇ ਵਹਿਸ਼ੀ ਰਵੱਈਆ ਅਪਣਾਇਆ। ਪੁਲੀਸ ਨੇ ‘ਆਪ’ ਵਰਕਰਾਂ ਤੇ ਆਗੂਆਂ ’ਤੇ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਵਰਕਰ ਜ਼ਖ਼ਮੀ ਹੋ ਗਏ।
Download ABP Live App and Watch All Latest Videos
View In Appਪ੍ਰਦਰਸ਼ਨ ਦੌਰਾਨ 'ਆਪ' ਆਗੂਆਂ ਨੇ ਕੇਂਦਰ ਅਤੇ ਮਣੀਪੁਰ ਦੀ ਭਾਜਪਾ ਸਰਕਾਰਾਂ ਵਿਰੁੱਧ ਨਾਰੇਬਾਜ਼ੀ ਕੀਤੀ ਅਤੇ ਇਸ ਘਟਨਾ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਮਨੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ। ਪ੍ਰਦਰਸ਼ਨ ਕਰ ਰਹੇ 'ਆਪ' ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮਨੀਪੁਰ ਦੀ ਬੀਰੇਨ ਸਿੰਘ ਸਰਕਾਰ ਨੂੰ ਤੁਰੰਤ ਬਰਖਾਸਤ ਕਰਕੇ ਉੱਥੇ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇ।
'ਆਪ' ਆਗੂਆਂ ਨੇ ਕਿਹਾ ਕਿ ਪੂਰੇ ਦੇਸ਼ ਨੇ ਮਨੀਪੁਰ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਦੇਖੀ ਹੈ। ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਇੱਥੇ ਹੰਗਾਮਾ ਚੱਲ ਰਿਹਾ ਹੈ। ਇੱਥੋਂ ਤੱਕ ਕਿ ਭਾਜਪਾ ਦੇ ਮੰਤਰੀਆਂ ਦੇ ਘਰਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ ਹੈ। ਫਿਰ ਵੀ ਪ੍ਰਧਾਨ ਮੰਤਰੀ ਚੁੱਪ ਹਨ। ਉਨਾਂ ਨੂੰ ਇਸ 'ਤੇ ਦੇਸ਼ ਨੂੰ ਜਵਾਬ ਦੇਣਾ ਚਾਹੀਦਾ ਹੈ।
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਣੀਪੁਰ ਵਿੱਚ ਵਾਪਰੀ ਸ਼ਰਮਨਾਕ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ। ਜੇਕਰ ਕੇਂਦਰ ਦੀ ਭਾਜਪਾ ਸਰਕਾਰ ਚਾਹੁੰਦੀ ਤਾਂ ਇਹ ਘਟਨਾ ਨਾ ਵਾਪਰਦੀ। ਉਹ ਸੰਸਦ ਵਿੱਚ ਬਹਿਸ ਤੋਂ ਵੀ ਭੱਜ ਰਹੇ ਹਨ।
ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਔਰਤਾਂ ਪ੍ਰਤੀ ਭਾਜਪਾ ਦੀ ਸੋਚ ਮਾੜੀ ਹੈ। ਉੱਤਰ ਪ੍ਰਦੇਸ਼ ਦੇ ਇੱਕ ਭਾਜਪਾ ਵਿਧਾਇਕ ਨੇ ਇੱਕ ਲੜਕੀ ਨਾਲ ਬਲਾਤਕਾਰ ਕੀਤਾ ਅਤੇ ਇੱਕ ਸਾਲ ਬਾਅਦ ਉਸਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ। ਉਸ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੂੰ ਭਾਜਪਾ ਦੀ ਯੋਗੀ ਸਰਕਾਰ ਨੇ ਟਿਕਟ ਦਿੱਤੀ ਸੀ।
ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਨੇ ਕਹਾ ਕਿ ਹੁਣ ਮਨੀਪੁਰ ਵਿੱਚ ਵੀ ਅਜਿਹਾ ਹੀ ਹੋ ਰਿਹਾ ਹੈ, ਦੋ ਮਹੀਨਿਆਂ ਬਾਦ ਇਹ ਗੱਲ ਸਾਹਮਣੇ ਆਈ ਹੈ। ਬੇਟੀ ਪੜ੍ਹਾਓ ਬੇਟੀ ਬਚਾਓ ਸਰਕਾਰ 'ਚ ਦੇਸ਼ ਦੀਆਂ ਧੀਆਂ ਨਾਲ ਜੋ ਜ਼ੁਲਮ ਕੀਤਾ ਜਾ ਰਿਹਾ ਹੈ, ਇਸ ਤੋਂ ਵੱਧ ਮੰਦਭਾਗਾ ਹੋਰ ਕੱਝ ਵੀ ਨਹੀਂ ਹੋ ਸਕਦਾ।