ਪੜਚੋਲ ਕਰੋ
Parkash Singh Badal Death: ਗਮ ‘ਚ ਡੁੱਬਿਆ ਬਾਦਲ ਪਰਿਵਾਰ, PM ਮੋਦੀ ਨੇ ਦਿੱਤੀ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ, ਦੇਖੋ ਤਸਵੀਰਾਂ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਦਿਹਾਂਤ ਹੋ ਗਿਆ ਸੀ। ਉਹ 95 ਸਾਲ ਦੇ ਸਨ ਤੇ ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ ਸਨ।

image source twitter
1/7

ਪੰਜਾਬ ਦੀ ਸਿਆਸਤ ਦੇ ਥੰਮ੍ਹ ਰਹੇ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰਕਾਸ਼ ਸਿੰਘ ਬਾਦਲ ਜੋ ਕਿ 95 ਸਾਲ ਦੀ ਉਮਰ ਵਿੱਚ ਮੰਗਲਵਾਰ ਰਾਤ ਯਾਨੀਕਿ 25 ਅਪ੍ਰੈਲ 2023 ਨੂੰ ਅਕਾਲ ਚਲਾਣਾ ਕਰ ਗਏ।
2/7

ਬੁੱਧਵਾਰ ਯਾਨੀਕਿ ਅੱਜ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਦੇ ਸੈਕਟਰ-28 ਸਥਿਤ ਪਾਰਟੀ ਦਫਤਰ ਵਿਖੇ ਰੱਖੀ ਗਈ ਹੈ।
3/7

ਬਾਦਲ ਪਰਿਵਾਰ ਗਮ ਦੇ ਵਿੱਚ ਡੁੱਬਿਆ ਨਜ਼ਰ ਆ ਰਿਹਾ ਹੈ। ਸਿਆਸੀ ਗਲਿਆਰਿਆਂ ਵਿੱਚ ਵੀ ਸੋਗ ਦੀ ਲਹਿਰ ਛਾਈ ਹੋਈ ਹੈ।
4/7

ਇਸ ਤਸਵੀਰ ਵਿੱਚ ਪੋਤਾ ਆਪਣੇ ਦਾਦੇ ਦੀ ਮ੍ਰਿਤਕ ਦੇਹ ਨੂੰ ਦੇਖ ਕੇ ਭਾਵੁਕ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ।
5/7

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਚੰਡੀਗੜ੍ਹ ਵਿਖੇ ਪਹੁੰਚੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।
6/7

ਵੱਡੀ ਗਿਣਤੀ ਵਿੱਚ ਸਿਆਰੀ ਪਾਰਟੀਆਂ ਦੇ ਨੁਮਾਇੰਦੇ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦਫਤਰ ਵਿੱਚ ਪਹੁੰਚੇ ਰਹੇ ਹਨ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇ ਰਹੇ ਹਨ।
7/7

ਦੱਸ ਦਈਏ ਕਿ ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਚ ਰੱਖਿਆ ਗਿਆ ਹੈ। ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ।
Published at : 26 Apr 2023 02:10 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਪੰਜਾਬ
ਸਿਹਤ
ਧਰਮ
Advertisement
ਟ੍ਰੈਂਡਿੰਗ ਟੌਪਿਕ
