Schools Holidays : ਠੰਡ ਦੇ ਚੱਲਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਰੀ ਕੀਤਾ ਗਿਆ ਨੋਟੀਫਿਕੇਸ਼ਨ
ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤੱਕ ਦੇ ਸਕੂਲ 11 ਜਨਵਰੀ ਤਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
Download ABP Live App and Watch All Latest Videos
View In Appਇਨ੍ਹਾਂ ਸਬੰਧੀ ਸਕੂਲਾਂ 'ਚ ਸਿਰਫ ਆਨਲਾਈਨ ਕਲਾਸਾਂ ਹੀ ਲੱਗਣਗੀਆਂ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਆਨਲਾਈਨ ਕਲਾਸਾਂ ਸਵੇਰ 9 ਵਜੇ ਤੋਂ ਬਾਅਦ ਹੀ ਲਾਉਣ ਤੇ ਇਸ ਅਨੁਸਾਰ ਹੀ ਸਕੂਲ ਦਾ ਸਟਾਫ ਸੱਦਣ।
ਇਸ ਤੋਂ ਇਲਾਵਾ ਨੌਵੀਂ ਤੋਂ ਬਾਰ੍ਹਵੀਂ ਤਕ ਦੀਆਂ ਕਲਾਸਾਂ ਲਈ ਸਕੂਲ ਸਾਢੇ ਨੌਂ ਵਜੇ ਤੋਂ ਬਾਅਦ ਹੀ ਖੋਲ੍ਹਣ ਲਈ ਕਿਹਾ ਗਿਆ ਹੈ ਤੇ ਇਨ੍ਹਾਂ ਜਮਾਤਾਂ ਲਈ ਛੁੱਟੀ ਸਾਢੇ ਤਿੰਨ ਵਜੇ ਤੋਂ ਪਹਿਲਾਂ ਕਰਨ ਲਈ ਕਿਹਾ ਗਿਆ ਹੈ। ਇਹ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਵਲੋਂ ਅੱਜ ਜਾਰੀ ਕੀਤੇ ਗਏ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਠੰਢ ਲਗਾਤਾਰ ਵਧ ਰਹੀ ਹੈ ਤੇ ਪਿਛਲੇ ਕਈ ਦਿਨਾਂ ਤੋਂ ਧੁੰਦ ਵੀ ਜ਼ਿਆਦਾ ਪੈ ਰਹੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਲਈ ਹੁਕਮ ਜਾਰੀ ਕੀਤੇ ਹਨ।
ਮੌਸਮ ਵਿਗਿਆਨੀਆਂ ਨੇ 5 ਜਨਵਰੀ ਨੂੰ ਬਾਅਦ ਦੁਪਹਿਰ ਤੋਂ ਸ਼ਹਿਰ ਵਿੱਚ ਮੁੜ ਤੋਂ ਮੌਸਮ ਤਬਦੀਲ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 5 ਜਨਵਰੀ ਨੂੰ ਬਾਅਦ ਦੁਪਹਿਰ ਤੋਂ 6 ਜਨਵਰੀ ਦੁਪਹਿਰ ਤੱਕ ਰੁਕ-ਰੁਕ ਕੇ ਹਲਕਾ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਆਉਣ ਵਾਲੇ ਦਿਨਾਂ 'ਚ ਮੌਸਮ ’ਚ ਬਦਲਾਅ ਦੇਖਣ ਨੂੰ ਮਿਲੇਗਾ ਅਤੇ 6 ਜਨਵਰੀ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਠੰਢ ਦਾ ਪ੍ਰਕੋਪ ਹੋਰ ਵਧਣ ਦੀ ਸੰਭਾਵਨਾ ਹੈ। ਇਸ ਦੌਰਾਨ ਲੋਕਾਂ ਨੂੰ ਠੰਢ ਤੋਂ ਬਚਣ ਲਈ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਬੱਚਿਆਂ ਅਤੇ ਬਜ਼ੁਰਗਾਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਠੰਢ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।