ਪੜਚੋਲ ਕਰੋ
Punjab News: ਪੰਜਾਬ 'ਚ ਮੱਚੀ ਹਲਚਲ, ਪੁਲਿਸ ਵਿਭਾਗ ਹੋਇਆ ਅਲਰਟ; ਜਾਣੋ ਕਿਉਂ ਵਧਾਈ ਗਈ ਸੁਰੱਖਿਆ?
Jalandhar: ਪੰਜਾਬ ਵਾਸੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸ਼ਹਿਰ ਵਿੱਚ ਸ਼ਾਂਤੀ, ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਚੋਰਾਂ, ਲੁਟੇਰਿਆਂ ਅਤੇ ਅਪਰਾਧੀਆਂ 'ਤੇ ਲਗਾਮ ਲਗਾਉਣ ਲਈ ਕਮਰ ਕੱਸ ਲਈ ਹੈ।
Jalandhar
1/4

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਦੇ ਸਾਰੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਨ ਤੋਂ ਬਾਅਦ, ਉਨ੍ਹਾਂ ਨੂੰ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ।
2/4

ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਾਈਟ ਡੋਮਿਨੇਸ਼ਨ ਨੂੰ ਮਜ਼ਬੂਤ ਕਰਨ ਲਈ, ਕਮਿਸ਼ਨਰੇਟ ਪੁਲਿਸ ਦੇ ਸਾਰੇ ਅਧਿਕਾਰੀਆਂ ਨੂੰ ਦੇਰ ਰਾਤ ਤੱਕ ਫੀਲਡ ਵਿੱਚ ਰਹਿਣ ਲਈ ਕਿਹਾ ਗਿਆ ਹੈ। ਸੀਪੀ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਸੰਵੇਦਨਸ਼ੀਲ ਪੁਆਇੰਟਾਂ 'ਤੇ ਨਾਕਾਬੰਦੀ ਕਰਨ ਅਤੇ ਬਿਨਾਂ ਕਿਸੇ ਕਾਰਨ ਰਾਤ ਨੂੰ ਘੁੰਮਣ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
Published at : 05 Jul 2025 03:24 PM (IST)
ਹੋਰ ਵੇਖੋ





















