Mission Sehatmand Punjab: ਪੰਜਾਬ ਦੀ ਸਿਹਤ ਕ੍ਰਾਂਤੀ ਲਈ ਇੱਕ ਹੋਰ ਇਤਿਹਾਸਿਕ ਦਿਨ,ਪੰਜਾਬ 'ਚ ਹਸਪਤਾਲਾਂ ਲਈ ਜਾਰੀ ਕੀਤੇ 550 ਕਰੋੜ ਰੁਪਏ, ਰੈਲੀ 'ਚ ਲੋਕਾਂ ਦਾ ਭਾਰੀ ਇਕੱਠ
ਮਾਨ ਸਰਕਾਰ ਜੋ ਕਿ ਲਗਾਤਾਰ ਲੋਕ ਹਿੱਤ ਦੇ ਲਈ ਨਵੇਂ ਅਤੇ ਵੱਖਰੇ ਉਪਰਾਲੇ ਕਰ ਰਹੀ ਹੈ। ਜਿਸ ਦੇ ਚੱਲਦੇ ਪੰਜਾਬ ਸਰਕਾਰ ਸੂਬੇ 'ਚ ਸਿਹਤ ਕ੍ਰਾਂਤੀ ਦੀ ਦਿਸ਼ਾ ਵੱਲ ਇਕ ਹੋਰ ਕਦਮ ਅੱਗੇ ਵਧਾ ਰਹੀ ਹੈ। 2 ਅਕਤੂਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਟਿਆਲਾ ਦੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਨਵੇਂ ਆਈਸੀਯੂ ਅਤੇ ਐੱਨਆਈਸੀਯੂ ਦਾ ਉਦਘਾਟਨ ਕੀਤਾ।
Download ABP Live App and Watch All Latest Videos
View In Appਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਪਟਿਆਲਾ ਪਹੁੰਚੇ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਦੱਸ ਦਈਏ ਕਿ ਇਸ ਨਾਲ ਪੰਜਾਬ ਦੇ 14 ਸਰਕਾਰੀ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦਾ ਕੰਮ ਵੀ ਪਟਿਆਲਾ ਤੋਂ ਸ਼ੁਰੂ ਹੋਇਆ।
CM ਮਾਨ ਨੇ ਟਵੀਟ ਕੀਤਾ- ਅੱਜ ਦਾ ਦਿਨ ਪੰਜਾਬ ਦੇ ਲੋਕਾਂ ਲਈ ਖਾਸ ਹੈ...ਅੱਜ ਤੋਂ ਅਸੀਂ ਆਪਣੀ ਸਿਹਤ ਕ੍ਰਾਂਤੀ ਵਾਲੀ ਗਾਰੰਟੀ ਨੂੰ ਹੋਰ ਅੱਗੇ ਵਧਾਉਂਦਿਆਂ 550 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ...ਜਿਸਦੀ ਸ਼ੁਰੂਆਤ ਮੈਂ ਤੇ ਸਾਡੇ ਕੌਮੀ ਕਨਵੀਨਰ ਮਾਨਯੋਗ ਅਰਵਿੰਦ ਕੇਜਰੀਵਾਲ ਜੀ ਨਵੀਨੀਕਰਨ ਕੀਤੇ ਗਏ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਕੇ ਕਰਾਂਗੇ...ਹਸਪਤਾਲ ਦੀਆਂ ਕੁਝ ਤਸਵੀਰਾਂ ਤੁਹਾਡੇ ਸਾਰਿਆਂ ਨਾਲ ਸਾਂਝੀਆਂ ਕਰ ਰਿਹਾ ਹਾਂ।
ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਨੂੰ ਮਾਡਲ ਹਸਪਤਾਲ ਬਣਾਇਆ ਜਾਵੇਗਾ ਕਿਉਂਕਿ ਇੱਥੇ ਰੋਜ਼ਾਨਾ 1500 ਦੇ ਕਰੀਬ ਮਰੀਜ਼ ਓ.ਪੀ.ਡੀ. ਵਿੱਚ ਆਉਂਦੇ ਹਨ। ਇਹ ਹਸਪਤਾਲ ਲਗਭਗ 20 ਲੱਖ ਦੀ ਆਬਾਦੀ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 550 ਕਰੋੜ ਰੁਪਏ ਦੀ ਲਾਗਤ ਨਾਲ ਸਿਹਤਮੰਦ ਪੰਜਾਬ ਮਿਸ਼ਨ ਦੀ ਰਸਮੀ ਸ਼ੁਰੂਆਤ ਮੌਕੇ ਹੋਈ ਰੈਲੀ ਦੌਰਾਨ ਲੋਕਾਂ ਦਾ ਅਥਾਹ ਇਕੱਠ ਦੇਖਿਆ ਗਿਆ।
ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਇਹ ਦਿਨ ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਆਗਾਜ਼ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ (ਮੁੱਖ ਮੰਤਰੀ) ਨੇ ਲੋਕਾਂ ਨੂੰ ਮਿਆਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਦੀ ਗਾਰੰਟੀ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਰਹੇ ਹਨ।