Patiala Weather: ਪਟਿਆਲਾ 'ਚ ਜੰਮ ਕੇ ਪਿਆ ਮੀਂਹ, ਜਾਣੋ ਪੰਜਾਬ ਦੇ ਮੌਸਮ ਬਾਰੇ IMD ਦਾ ਕੀ ਅਪਡੇਟ
ਹਾਲਾਂਕਿ ਮੰਗਲਵਾਰ ਦੁਪਹਿਰ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪਿਆ ਹੈ। ਅੱਜ ਮੌਸਮ ਵਿਭਾਗ ਨੇ ਸੂਬੇ ਦੇ 13 ਸ਼ਹਿਰਾਂ ਵਿੱਚ ਮੀਂਹ ਲਈ ਔਰੇਂਜ ਅਲਰਟ ਅਤੇ 12 ਸ਼ਹਿਰਾਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ।
Download ABP Live App and Watch All Latest Videos
View In Appਦੁਪਹਿਰ ਬਾਅਦ ਪੰਜਾਬ ਦੇ ਪਟਿਆਲੇ ਜ਼ਿਲ੍ਹੇ ਦੇ ਵਿੱਚ ਕਾਫੀ ਮੀਂਹ ਪਿਆ। ਭਾਰੀ ਮੀਂਹ ਦੇ ਕਰਕੇ ਸੜਕਾਂ ਅਤੇ ਗਲੀਆਂ ਦੇ ਵਿੱਚ ਪਾਣੀ ਭਰ ਗਿਆ।
ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲੀਆਂ। ਜਿਸ ਕਰਕੇ ਕਈ ਥਾਵਾਂ ਉੱਤੇ ਬਿਜਲੀ ਦਾ ਕੱਟ ਵੀ ਲੱਗ ਗਿਆ।
ਮੀਂਹ ਪੈਣ ਤੋਂ ਬਾਅਦ ਮੌਸਮ ਸੁਹਾਵਨਾ ਹੋ ਗਿਆ। ਜਿਸ ਕਰਕੇ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਕੁੱਝ ਰਾਹਤ ਮਹਿਸੂਸ ਹੋਈ।
ਤਸਵੀਰਾਂ ਵਿੱਚ ਦੇਖ ਸਕਦੇ ਹੋ ਖਾਲੀ ਪਏ ਪਲਾਟਾਂ ਦੇ ਵਿੱਚ ਮੀਂਹ ਕਰਕੇ ਪਾਣੀ ਇਕੱਠਾ ਹੋ ਗਿਆ। ਮੀਂਹ ਕਾਫੀ ਤੇਜ਼ ਸੀ।
ਪੰਜਾਬ ਵਿੱਚ ਅਜੇ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਮੀ ਹੋਵੇਗੀ।
ਮੌਸਮ ਵਿਭਾਗ ਮੁਤਾਬਕ ਇਸ ਤੋਂ ਬਾਅਦ ਬੁੱਧਵਾਰ ਅਤੇ ਵੀਰਵਾਰ ਨੂੰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੋਵਾਂ ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 1 ਜੂਨ ਤੋਂ 15 ਜੁਲਾਈ ਤੱਕ ਸਿਰਫ਼ 34 ਫੀਸਦੀ ਮੀਂਹ ਹੀ ਦਰਜ ਕੀਤਾ ਗਿਆ ਹੈ।