ਐਕਸ਼ਨ ਮੂਡ 'ਚ ਜ਼ਿਲ੍ਹਾ ਮੋਗਾ ਦੇ ਚਾਰੋਂ 'ਆਮ ਆਦਮੀ ਪਾਰਟੀ' ਦੇ ਵਿਧਾਇਕ, ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦਾ ਦੌਰਾ

ਮੋਗਾ ਜ਼ਿਲ੍ਹੇ 'ਚ ਆਮ ਆਦਮੀ ਪਾਰਟੀ (ਆਪ ) ਦੇ ਚਾਰ ਜੇਤੂ ਵਿਧਾਇਕ ਸੱਤਾ 'ਚ ਆਉਣ ਤੋਂ ਬਾਅਦ ਐਕਸ਼ਨ ਮੋਡ ਵਿੱਚ ਆ ਗਏ ਹੋ।
Download ABP Live App and Watch All Latest Videos
View In App
ਨਿਹਾਲ ਸਿੰਘ ਵਾਲੇ ਦੇ ਵਿਧਾਇਕ ਮੰਜੀਤ ਸਿੰਘ ਬਿਲਾਸਪੁਰ, ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਢੋਸ, ਬਾਘਾਪੁਰਾਨਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਤੇ ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਸਰਕਾਰੀ ਸਕੂਲ ਤੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਅਤੇ ਮੋਗੇ ਦੇ ਸਿਵਲ ਹਸਪਤਾਲ ਦੇ ਸਾਰੇ ਡਾਕਟਰਾਂ ਨਾਲ ਮੀਟਿੰਗ ਕੀਤੀ।

ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਲੋਕਾਂ ਦਾ ਸਿਸਟਮ ਉੱਤੇ ਵਿਸ਼ਵਾਸ਼ ਇੱਕ ਵਾਰ ਫਿਰ ਬਹਾਲ ਕਰਨ ਲਈ ਸਰਕਾਰੀ ਦਫਤਰਾਂ ਵਿੱਚ ਸਮੇਂ ਨਾਲ ਕੰਮ ਕਰੋ ।
ਦੇਰੀ ਤੇ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ।
ਰਿਸ਼ਵਤਖੋਰੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇੱਕ ਹੀ ਸੀਟ ਜਾਂ ਇੱਕ ਹੀ ਦਫ਼ਤਰ ਵਿੱਚ ਲੰਬੇ ਸਮੇਂ ਤੋਂ ਬੈਠੇ ਕਰਮਚਾਰੀਆਂ ਦਾ ਤਬਾਦਲਾ ਕੀਤਾ ਜਾਵੇ।
ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸੰਸਥਾਵਾਂ 'ਚ ਠੇਕੇਦਾਰਾਂ ਦੀ ਲੁੱਟ ਨੂੰ ਤਤਕਾਲ ਰੋਕਿਆ ਜਾਵੇਗਾ । ਸ਼ਹੀਦੀ ਪਾਰਕ ਅਤੇ ਨੇਚਰ ਪਾਰਕ ਵਿੱਚ ਸੁਰੱਖਿਆ ਅਤੇ ਹੋਰ ਮੁੱਢਲੀਆਂ ਸਹੂਲਤਾਂ ਦੀ ਵਿਵਸਥਾ ਕੀਤੀ ਜਾਵੇ।
ਉਨ੍ਹਾਂ ਨੇ ਸਿਵਲ ਹਸਪਤਾਲ ਦਾ ਦੌਰਾ ਕਰਦੇ ਹੋਏ ਕਿਹਾ ਕਿ ਸਿਵਲ ਹਸਪਤਾਲ ਵਿੱਚ ਹਰ ਤਰ੍ਹਾਂ ਵਲੋਂ ਮੁੱਢਲੀਆਂ ਸੁਵਿਧਾਵਾਂ ਉਪਲੱਬਧ ਕਰਵਾਈਆਂ ਜਾਣਗੀਆਂ।