ਕੇਜਰੀਵਾਲ ਦੇ ਪੈਰ ਛੂਹੇ, ਮੁਸਕਰਾ ਕੇ ਜੱਫੀ ਪਾ ਮਿਲੇ ਮਾਨ, ਹੁਣ ਸਹੁੰ ਚੁੱਕਣ ਦੀਆਂ ਤਿਆਰੀਆਂ ਵੇਖੋ ਤਸਵੀਰਾਂ
ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸ਼ਾਨਦਾਰ ਜਿੱਤ ਤੋਂ ਇੱਕ ਦਿਨ ਬਾਅਦ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।
Download ABP Live App and Watch All Latest Videos
View In Appਭਗਵੰਤ ਮਾਨ ਸ਼ੁੱਕਰਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਪਹੁੰਚੇ। ਵੀਰਵਾਰ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਮਾਨ ਦੀ ਕੇਜਰੀਵਾਲ ਨਾਲ ਇਹ ਪਹਿਲੀ ਮੁਲਾਕਾਤ ਹੈ। ਮੀਟਿੰਗ ਵਿੱਚ ‘ਆਪ’ ਆਗੂ ਰਾਘਵ ਚੱਢਾ ਵੀ ਮੌਜੂਦ ਰਹੇ।
ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਹੈ।
ਉਹ 13 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਵੀ ਕਰਨਗੇ। 'ਆਪ' ਨੇ ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ 'ਚੋਂ 92 'ਤੇ ਜਿੱਤ ਦਰਜ ਕੀਤੀ ਹੈ, ਮਾਨ ਨੇ ਧੂਰੀ ਸੀਟ ਤੋਂ 58,206 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ ਹੈ।
ਕੌਮੀ ਰਾਜਧਾਨੀ ਲਈ ਰਵਾਨਾ ਹੋਣ ਤੋਂ ਪਹਿਲਾਂ ਮਾਨ ਨੇ ਕਿਹਾ ਸੀ ਕਿ ਉਹ ਪੰਜਾਬ ਚੋਣਾਂ 'ਚ ਪਾਰਟੀ ਦੀ ਜਿੱਤ 'ਤੇ ਵਧਾਈ ਦੇਣ ਲਈ ਕੇਜਰੀਵਾਲ ਨੂੰ ਮਿਲਣਗੇ।
ਮਾਨ ਨੇ ਦੱਸਿਆ ਕਿ ਸਹੁੰ ਚੁੱਕ ਸਮਾਗਮ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਵੇਗਾ।
ਪਾਰਟੀ ਦੀ ਸ਼ਾਨਦਾਰ ਚੋਣ ਜਿੱਤ 'ਤੇ ਮਾਨ ਨੇ ਕਿਹਾ, ਲੋਕਾਂ ਨੇ ਹੰਕਾਰੀ ਲੋਕਾਂ ਨੂੰ ਹਰਾਇਆ ਅਤੇ ਉਨ੍ਹਾਂ ਨੇ ਆਮ ਲੋਕਾਂ ਨੂੰ ਜੇਤੂ ਬਣਾਇਆ।
ਮੁਲਾਕਾਤ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਕਿ ਅੱਜ ਉਹ ਮੇਰੇ ਘਰ ਉਨ੍ਹਾਂ ਨੂੰ ਸਹੁੰ ਚੁੱਕਣ ਦਾ ਸੱਦਾ ਦੇਣ ਆਏ। ਮੈਨੂੰ ਯਕੀਨ ਹੈ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਭਗਵੰਤ ਪੰਜਾਬ ਦੇ ਲੋਕਾਂ ਦੀਆਂ ਹਰ ਉਮੀਦਾਂ 'ਤੇ ਖਰਾ ਉਤਰਨਗੇ।