Punjab Election Result 2022: ਚੰਨੀ ਸਮੇਤ ਨੇ ਪੰਜਾਬ 'ਚ 'ਆਪ' ਦੀ ਹਨ੍ਹੇਰੀ 'ਚ ਉੱਡੇ ਵੱਡੇ-ਵੱਡੇ ਦਿੱਗਜ, ਵੇਖੋ ਤਸਵੀਰਾਂ

punjab_poll

1/7
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਧਾਨ ਸਭਾ ਚੋਣਾਂ 'ਚ 'ਆਪ' ਉਮੀਦਵਾਰ ਤੋਂ ਹਾਰ ਗਏ ਹਨ। ਉਹ ਭਦੌੜ ਤੇ ਚਮਕੌਰ ਸਾਹਿਬ ਦੋਵੇਂ ਸੀਟਾਂ ਹਾਰ ਗਏ।
2/7
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਆਪਣੀ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਹਾਰ ਗਏ ਹਨ। ਹਾਰ ਤੋਂ ਬਾਅਦ ਉਨ੍ਹਾਂ ਟਵੀਟ ਕੀਤਾ, "ਪੰਜਾਬ ਦੇ ਫਤਵੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦਾਂ ਹਾਂ।"
3/7
ਪੰਜਾਬ ਦੇ ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਰ ਗਏ ਹਨ। ਉਹ ‘ਆਪ’ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਤੋਂ ਹਾਰੇ।
4/7
ਪੰਜਾਬ ਦੇ ਡਿਪਟੀ ਸੀਐਮ ਓਪੀ ਸੋਨੀ ਵੀ ਹਾਰ ਗਏ ਹਨ, ਉਨ੍ਹਾਂ ਨੂੰ ਅੰਮ੍ਰਿਤਸਰ ਕੇਂਦਰੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਡਾਕਟਰ ਅਜੇ ਗੁਪਤਾ ਤੋਂ ਕਰਾਰੀ ਹਾਰ ਮਿਲੀ ਹੈ।
5/7
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੋਗਾ ਤੋਂ ਕਾਂਗਰਸ ਉਮੀਦਵਾਰ ਮਾਲਵਿਕਾ ਸੂਦ ਹਾਰ ਗਈ ਹੈ। ‘ਆਪ’ ਦੀ ਡਾ. ਅਮਨਦੀਪ ਕੌਰ ਅਰੋੜਾ ਨੇ ਜਿੱਤ ਹਾਸਲ ਕੀਤੀ ਹੈ। ਮਾਲਵਿਕਾ ਸੂਦ ਅਦਾਕਾਰ ਸੋਨੂੰ ਸੂਦ ਦੀ ਭੈਣ ਹੈ।
6/7
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਆਪਣੀ ਜਲਾਲਾਬਾਦ ਸੀਟ ਤੋਂ ਆਮ ਆਦਮੀ ਪਾਰਟੀ ਦੇ ਜਗਦੀਪ ਕੰਬੋਜ ਤੋਂ ਕਰੀਬ 16,000 ਵੋਟਾਂ ਦੇ ਫਰਕ ਨਾਲ ਹਾਰ ਗਏ।
7/7
'ਆਪ' ਉਮੀਦਵਾਰ ਜੀਵਨਜੋਤ ਕੌਰ ਨੇ ਅਕਾਲੀ ਦਲ ਦੇ ਆਗੂ ਵਿਕਰਮ ਸਿੰਘ ਮਜੀਠੀਆ ਨੂੰ ਹਰਾਇਆ ਹੈ। ਉਹ ਅੰਮ੍ਰਿਤਸਰ ਪੂਰਬੀ ਸੀਟ ਤੋਂ 22,431 ਵੋਟਾਂ ਲੈ ਕੇ ਤੀਜੇ ਨੰਬਰ 'ਤੇ ਰਹੇ।
Sponsored Links by Taboola