Punjab Polls: ਵੋਟਿੰਗ ਤੋਂ ਪਹਿਲਾਂ CM ਚੰਨੀ ਨੇ ਗੁਰਦੁਆਰੇ 'ਚ ਕੀਤੀ ਅਰਦਾਸ, ਸ਼ਿਵ ਮੰਦਰ 'ਚ ਟੇਕਿਆ ਮੱਥਾ, See Photos
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ ਅੱਜ ਵੋਟਿੰਗ ਹੋ ਰਹੀ ਹੈ। ਅਜਿਹੇ 'ਚ ਅੱਜ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਜਿੱਤ ਲਈ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਸ਼ਿਵ ਮੰਦਰ 'ਚ ਜਾ ਕੇ ਅਰਦਾਸ ਕੀਤੀ।
Download ABP Live App and Watch All Latest Videos
View In Appਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਅੱਜ ਵੋਟਿੰਗ ਹੋ ਰਹੀ ਹੈ। ਕਰੀਬ 2.14 ਕਰੋੜ ਵੋਟਰ 117 ਸੀਟਾਂ 'ਤੇ ਕਿਸਮਤ ਅਜ਼ਮਾ ਰਹੇ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
ਇਨ੍ਹਾਂ ਉਮੀਦਵਾਰਾਂ ਵਿੱਚੋਂ 93 ਔਰਤਾਂ ਹਨ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਤੇ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਵਿੱਚ ਇਸ ਵਾਰ ਕਾਂਗਰਸ, ਆਪ, ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ, ਭਾਜਪਾ-ਪੀਐਲਸੀ-ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਿਆਸੀ ਵਿੰਗ ਸਾਂਝੇ ਸਮਾਜ ਮੋਰਚਾ ਵਿਚਕਾਰ ਬਹੁ-ਪੱਖੀ ਮੁਕਾਬਲਾ ਹੈ।
ਇਸ ਚੋਣ ਵਿਚ ਪੰਜਾਬ ਦੇ ਕਈ ਮਸ਼ਹੂਰ ਚਿਹਰਿਆਂ ਦੀ ਚੋਣ ਕਿਸਮਤ ਦਾਅ 'ਤੇ ਲੱਗੀ ਹੋਈ ਹੈ। ਇਨ੍ਹਾਂ ਚਿਹਰਿਆਂ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਭਗਵੰਤ ਮਾਨ, ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਪ੍ਰਮੁੱਖ ਹਨ।
ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਬਿਜਲੀ ਦਰਾਂ ਤੇ ਈਂਧਨ ਦੀਆਂ ਕੀਮਤਾਂ ਵਿੱਚ ਕਟੌਤੀ ਵਰਗੇ ਫੈਸਲਿਆਂ ਨਾਲ ਕਾਂਗਰਸ ਇਨ੍ਹਾਂ ਹਮਲਿਆਂ ਦਾ ਮੁਕਾਬਲਾ ਕਰ ਰਹੀ ਹੈ। ਸਭ ਤੋਂ ਵੱਡੇ ਵਿਰੋਧੀ ਵਜੋਂ ਉਭਰੀ ਆਮ ਆਦਮੀ ਪਾਰਟੀ (ਆਪ) ਦਿੱਲੀ ਦੇ ਸ਼ਾਸਨ ਮਾਡਲ ਨੂੰ ਪੇਸ਼ ਕਰਕੇ ਸੱਤਾ 'ਤੇ ਕਾਬਜ਼ ਹੋਣ ਦੀ ਕੋਸ਼ਿਸ਼ ਕਰ ਰਹੀ ਹੈ।