Punjab Election 2022 : ਪੰਜਾਬ 'ਚ AAP ਦੀ ਬੰਪਰ ਜਿੱਤ, ਕੇਜਰੀਵਾਲ ਤੇ ਸਿਸੋਦੀਆ ਨੇ ਹਨੂੰਮਾਨ ਮੰਦਰ 'ਚ ਕੀਤੀ ਪੂਜਾ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬੇਮਿਸਾਲ ਜਿੱਤ ਦਾ ਸੁਆਦ ਚੱਖਣ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਉਨ੍ਹਾਂ ਦੇ ਕੈਬਨਿਟ ਸਹਿਯੋਗੀ ਸਤੇਂਦਰ ਜੈਨ ਨਾਲ ਵੀਰਵਾਰ ਨੂੰ ਕਨਾਟਪਲੇਸ ਦੇ ਹਨੂੰਮਾਨ ਮੰਦਰ ਵਿੱਚ ਪੂਜਾ ਕੀਤੀ।
Download ABP Live App and Watch All Latest Videos
View In Appਇਸ ਤੋਂ ਪਹਿਲਾਂ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਸੂਬੇ 'ਚ 'ਆਪ' ਦੀ ਜਿੱਤ ਨੂੰ 'ਇਨਕਲਾਬ' ਦੱਸਿਆ ਸੀ। ਉਨ੍ਹਾਂ ਟਵੀਟ ਕੀਤਾ ਸੀ, ''ਇਸ ਕ੍ਰਾਂਤੀ ਲਈ ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈਆਂ। ਇਸ ਟਵੀਟ ਦੇ ਨਾਲ ਕੇਜਰੀਵਾਲ ਨੇ ਪੰਜਾਬ 'ਚ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨਾਲ ਆਪਣੀ ਤਸਵੀਰ ਵੀ ਸਾਂਝੀ ਕੀਤੀ।
ਨਤੀਜਿਆਂ 'ਤੇ ਨਜ਼ਰ ਮਾਰੀਏ ਤਾਂ ਪੰਜਾਬ 'ਚ ਸੱਤਾਧਾਰੀ ਕਾਂਗਰਸ ਦਾ ਬੁਰਾ ਹਾਲ ਹੋ ਗਿਆ ਹੈ, ਜਦਕਿ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਗਠਜੋੜ ਕਰਕੇ ਚੋਣਾਂ ਲੜਨ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਕੋਈ ਖਾਸ ਪ੍ਰਾਪਤੀ ਨਹੀਂ ਹੋਈ ਹੈ।
ਇਸ ਵਾਰ ਅਮਰਿੰਦਰ ਸਿੰਘ ਦੀ ਨਵੀਂ ਬਣੀ ਪਾਰਟੀ ਨਾਲ ਗਠਜੋੜ ਕਰਕੇ ਚੋਣ ਲੜ ਰਹੀ ਭਾਰਤੀ ਜਨਤਾ ਪਾਰਟੀ ਦੇ ਹੱਥ ਇਸ ਵਾਰ ਕੁਝ ਵੀ ਨਹੀਂ ਆਇਆ। ਦਿੱਲੀ 'ਚ 'ਆਪ' ਵਰਕਰਾਂ ਨੇ ਪਾਰਟੀ ਹੈੱਡਕੁਆਰਟਰ ਦੇ ਬਾਹਰ ਜਸ਼ਨ ਮਨਾਇਆ ਅਤੇ ਪੰਜਾਬੀ ਗੀਤਾਂ 'ਤੇ ਜਮ ਕੇ ਨੱਚੇ।