Punjab Election: ਸੋਨੂੰ ਸੂਦ ਖਿਲਾਫ ਪੁਲਿਸ ਦਾ ਐਕਸ਼ਨ, ਅਕਾਲੀ ਦਲ ਦੀ ਸ਼ਿਕਾਇਤ ਮਗਰੋਂ ਗੱਡੀ ਜ਼ਬਤ, ਵੇਖੋ ਤਸਵੀਰਾਂ
Police impounded Sonu Sood's Car: ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ 'ਤੇ ਵੋਟਿੰਗ ਜਾਰੀ ਹੈ। ਇਸ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਵੀ ਸਖ਼ਤੀ ਵਰਤੀ ਜਾ ਰਹੀ ਹੈ। ਮੋਗਾ ਪੁਲਿਸ ਨੇ ਪਿੰਡ ਲੰਡੇਕੇ ਤੋਂ ਸੋਨੂੰ ਸੂਦ ਦੀ ਕਾਰ ਨੂੰ ਕਬਜ਼ੇ 'ਚ ਲੈ ਲਿਆ ਹੈ।
Download ABP Live App and Watch All Latest Videos
View In Appਸੋਨੂੰ ਸੂਦ ਮੌਕੇ 'ਤੇ ਗੱਡੀ 'ਚ ਮੌਜੂਦ ਸੀ।
ਸੋਨੂੰ ਸੂਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਕੋਈ ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਦਰਅਸਲ, ਸੋਨੂੰ ਸੂਦ 'ਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਇਲਜ਼ਾਮ ਲੱਗੇ ਸੀ।
ਅਕਾਲੀ ਦਲ ਦੇ ਪੋਲਿੰਗ ਏਜੰਟ ਦੀਦਾਰ ਸਿੰਘ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਸੋਨੂੰ ਸੂਦ ਵੋਟਰਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ।
ਇਸ ਤੋਂ ਬਾਅਦ ਚੋਣ ਕਮਿਸ਼ਨ ਦੀ ਟੀਮ ਨੇ ਸੋਨੂੰ ਸੂਦ ਦਾ ਪਿੱਛਾ ਕੀਤਾ ਤੇ ਉਸ ਖਿਲਾਫ ਕਾਰਵਾਈ ਕੀਤੀ।
ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਮੋਗਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਹੈ।
ਪੁਲਿਸ ਨੇ ਦੱਸਿਆ ਕਿ ਚੋਣ ਅਬਜ਼ਰਵਰ ਦੇ ਨਿਰਦੇਸ਼ 'ਤੇ ਵਾਹਨ ਨੂੰ ਜ਼ਬਤ ਕੀਤਾ ਗਿਆ। ਇਸ ਤੋਂ ਇਲਾਵਾ ਐਸਡੀਐਮ-ਕਮ-ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਨੇ ਸੋਨੂੰ ਸੂਦ ਦੇ ਘਰ ਦੀ ਵੀਡੀਓ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ।
ਸੂਤਰਾਂ ਨੇ ਦੱਸਿਆ ਕਿ ਇਹ ਗੱਡੀ ਸੋਨੂੰ ਸੂਦ ਦੇ ਇੱਕ ਜਾਣਕਾਰ ਦੀ ਹੈ ਅਤੇ ਉਹ ਮੋਗਾ ਵਿੱਚ ਚੋਣ ਪ੍ਰਚਾਰ ਦੌਰਾਨ ਇਸ ਦੀ ਵਰਤੋਂ ਕਰ ਰਿਹਾ ਸੀ।