ਪੰਜਾਬ ਚੋਣਾਂ 'ਚ ਬਾਦਲ ਪਰਿਵਾਰ ਦੇ 5 ਮੈਂਬਰਾਂ ਨੂੰ ਮਿਲੀ ਕਰਾਰੀ ਹਾਰ, 25 ਸਾਲਾਂ ਤੋਂ ਜਿੱਤਦੇ ਆ ਰਹੇ ਪ੍ਰਕਾਸ਼ ਸਿੰਘ ਬਾਦਲ ਵੀ ਹਾਰੇ
ਬਾਦਲ ਪਰਿਵਾਰ
1/6
Punjab Elections Results 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਤਸਵੀਰ ਥੋੜ੍ਹੀ ਦੇਰ 'ਚ ਸਾਫ ਹੋ ਜਾਵੇਗੀ। ਹੁਣ ਤੱਕ ਕਈ ਦਿੱਗਜਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਦਰਅਸਲ ਸੂਬੇ 'ਚ ਹੁਣ ਤੱਕ ਦੇ ਰੁਝਾਨਾਂ 'ਚ ਆਮ ਆਦਮੀ ਪਾਰਟੀ ਜ਼ਬਰਦਸਤ ਬਹੁਮਤ ਨਾਲ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ। ਦੂਜੇ ਪਾਸੇ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ 5 ਉਮੀਦਵਾਰਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਦੇਖੋ ਤਸਵੀਰਾਂ -
2/6
5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਬੁਰੀ ਤਰ੍ਹਾਂ 'ਆਪ' ਦੇ ਉਮੀਦਵਾਰ ਤੋਂ ਹਾਰ ਗਏ ਹਨ।
3/6
ਸੁਖਬੀਰ ਸਿੰਘ ਬਾਦਲ ਨੂੰ ਵੀ ਹਾਰ ਦਾ ਮੂੰਹ ਦੇਖਣਾ ਪਿਆ ਹੈ। ਉਹ ਜਲਾਲਾਬਾਦ ਵਿਧਾਨ ਸਭਾ ਸੀਟ ਤੋਂ ਹਾਰ ਗਏ ਸਨ।
4/6
ਮਨਪ੍ਰੀਤ ਬਾਦਲ ਨੂੰ ਬਠਿੰਡਾ ਸ਼ਹਿਰੀ ਤੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
5/6
ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਪੂਰਬੀ ਸੀਟ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
6/6
ਬਾਦਲ ਦਾ ਜਵਾਈ ਆਦੇਸ਼ ਪ੍ਰਤਾਪ ਕੈਰੋਂ ਪੱਟੀ, ਤਰਨਤਾਰਨ ਤੋਂ ਹਾਰਿਆ।
Published at : 10 Mar 2022 04:07 PM (IST)