Punjab Elections Results 2022: ਲੁਧਿਆਣਾ 'ਚ ਨਤੀਜਿਆਂ ਤੋਂ ਪਹਿਲਾਂ ਹੀ ਤਿਆਰ ਹੋ ਰਹੇ ਜਿੱਤ ਦੇ ਲੱਡੂ, ਉਮੀਦਵਾਰਾਂ ਨੇ ਦਿੱਤੇ ਆਰਡਰ, ਦੇਖੋ ਤਸਵੀਰਾਂ
ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ (Vidhan Sabha Elections Result) 10 ਮਾਰਚ ਨੂੰ ਐਲਾਨੇ ਜਾਣੇ ਹਨ।
Download ABP Live App and Watch All Latest Videos
View In Appਨਤੀਜਿਆਂ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਐਗਜ਼ਿਟ ਪੋਲ ਜਾਰੀ ਕਰ ਦਿੱਤੇ ਗਏ ਹਨ। ਕੁਝ ਐਗਜ਼ਿਟ ਪੋਲ ਅਤੇ ਕੁਝ ਉਮੀਦਵਾਰਾਂ ਦੇ ਆਪਣੇ ਮੁਲਾਂਕਣ ਦੇ ਆਧਾਰ 'ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਹੀ ਲੱਡੂਆਂ ਦਾ ਆਰਡਰ ਦੇ ਰਹੇ ਹਨ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ।
ਅਜਿਹੇ 'ਚ ਦੁਕਾਨਦਾਰ ਲੱਡੂ ਬਣਾਉਣ ਦੀ ਤਿਆਰੀ 'ਚ ਲੱਗੇ ਹੋਏ ਹਨ। ਜਿਸ ਦੀਆਂ ਕਈ ਤਸਵੀਰਾਂ ਸਾਹਮਣੇ ਆ ਰਹੀਆਂ ਹਨ।
ਵੋਟਿੰਗ ਖਤਮ ਹੋਣ ਤੋਂ ਬਾਅਦ ਹੁਣ ਲੋਕ ਨਤੀਜਿਆਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪੰਜਾਬ 'ਚ ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਮੁੱਖ ਮੁਕਾਬਲਾ ਕਾਂਗਰਸ, 'ਆਪ' ਅਤੇ ਅਕਾਲੀ ਦਲ ਵਿਚਾਲੇ ਹੈ।