Punjab Elections: ਪੰਜਾਬ 'ਚ ਜਾਰੀ ਹੈ ਵੋਟਿੰਗ, ਭਗਵੰਤ ਮਾਨ ਤੇ ਸਿੱਧੂ ਸਮੇਤ ਇਹਨਾਂ ਦਿੱਗਜਾਂ ਨੇ ਪਾਈ ਵੋਟ

ਪੰਜਾਬ ਚੋਣਾਂ

1/6
Punjab Elections: ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ ਚੱਲ ਰਹੀ ਹੈ। ਇਸ ਦੌਰਾਨ ਕਈ ਵੱਡੇ ਆਗੂਆਂ ਨੇ ਵੀ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸੇ ਕੜੀ ਵਿੱਚ ਆਮ ਆਦਮੀ ਪਾਰਟੀ ਦੇ ਸੀਐਮ ਫੇਸ ਭਗਵੰਤ ਮਾਨ ਨੇ ਮੋਹਾਲੀ ਵਿੱਚ ਆਪਣੀ ਵੋਟ ਪਾਈ ਹੈ।
2/6
ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਪਤਨੀ ਨਵਜੋਤ ਕੌਰ ਸਿੱਧੂ ਨਾਲ ਵੋਟ ਪਾਈ। ਉਹਨਾਂ ਕਿਹਾ ਕਿ ਇਸ ਲੜਾਈ ਵਿੱਚ ਬਹੁਤ ਸੋਚ-ਸਮਝ ਕੇ ਵੋਟਾਂ ਪਾਉਣੀਆਂ ਚਾਹੀਦੀਆਂ ਹਨ। ਇਹ ਚੋਣ ਅਗਲੇ ਇਲੈਕਸ਼ਨ ਲਈ ਨਹੀਂ ਸਗੋਂ ਅਗਲੀ ਪੀੜ੍ਹੀ ਲਈ ਹੈ।
3/6
ਪੰਜਾਬ ਸਰਕਾਰ ਦੇ ਮੰਤਰੀ ਪਰਗਟ ਸਿੰਘ ਜਲੰਧਰ ਦੇ ਮਿੱਠਾਪੁਰ ਵਿੱਚ ਇੱਕ ਪੋਲਿੰਗ ਬੂਥ ਵਿੱਚ ਆਪਣੀ ਵੋਟ ਪਾਉਂਦੇ ਹੋਏ। ਉਨ੍ਹਾਂ ਕਿਹਾ, "ਹਰ ਨਾਗਰਿਕ ਨੂੰ ਵੋਟ ਪਾਉਣੀ ਚਾਹੀਦੀ ਹੈ, ਕਿਉਂਕਿ ਇਸ ਨਾਲ ਲੋਕਤੰਤਰ ਨੂੰ ਸ਼ਕਤੀ ਮਿਲਦੀ ਹੈ।"
4/6
ਕਾਂਗਰਸੀ ਆਗੂ ਸੁਨੀਲ ਜਾਖੜ ਅਬੋਹਰ ਦੇ ਪੰਜਕੋਸੀ ਦੇ ਪੋਲਿੰਗ ਬੂਥ ਨੰਬਰ 126-128 'ਤੇ ਵੋਟ ਪਾਉਂਦੇ ਹੋਏ। ਜਾਖੜ ਨੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਪੰਜਾਬ ਦੇ ਵੋਟਰ ਪੰਜਾਬ ਨੂੰ ਵੰਡਣ ਅਤੇ ਰਾਜ ਕਰਨ ਦੇ ਸੁਪਨੇ ਦੇਖਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।
5/6
ਕਾਂਗਰਸੀ ਆਗੂ ਮਨੀਸ਼ ਤਿਵਾੜੀ ਲੁਧਿਆਣਾ ਵਿੱਚ ਵੋਟ ਪਾਉਂਦੇ ਹੋਏ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਚੋਣ ਵਿਚ ਵੋਟ ਪਾਉਣ ਸਮੇਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਾਤ-ਪਾਤ ਅਤੇ ਧਰਮ ਤੋਂ ਉਪਰ ਉੱਠਣ।
6/6
ਕਾਂਗਰਸੀ ਉਮੀਦਵਾਰ ਅਤੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੇ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਆਪਣੀ ਵੋਟ ਪਾਈ।
Sponsored Links by Taboola