Akshay Kumar: ਅਕਸ਼ੈ ਕੁਮਾਰ ਨੂੰ ਮਿਲੀ ਭਾਰਤੀ ਨਾਗਰਿਕਤਾ, ਬੋਲੇ- 'ਦਿਲ ਤੇ ਨਾਗਰਿਕਤਾ ਦੋਵੇਂ ਹਿੰਦੁਸਤਾਨੀ...'
ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਭਾਰਤੀ ਨਾਗਰਿਕਤਾ ਮਿਲ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਸਬੂਤ ਸਾਂਝਾ ਕਰਦੇ ਹੋਏ ਅਕਸ਼ੇ ਨੇ ਲਿਖਿਆ- 'ਦਿਲ ਅਤੇ ਨਾਗਰਿਕਤਾ, ਦੋਵੇਂ ਹਿੰਦੁਸਤਾਨੀ ਹਨ।'
Download ABP Live App and Watch All Latest Videos
View In Appਦੱਸ ਦਈਏ ਕਿ ਅਕਸ਼ੈ ਕੁਮਾਰ ਨੂੰ ਕੈਨੇਡੀਅਨ ਨਾਗਰਿਕ ਬੋਲ ਕੇ ਖੂਬ ਟਰੋਲ ਕੀਤਾ ਜਾਂਦਾ ਸੀ। ਇਸ ਤੋਂ ਬਾਅਦ ਹੁਣ ਆਖਰਕਾਰ ਐਕਟਰ ਨੂੰ ਭਾਰਤੀ ਨਾਗਰਿਕਤਾ ਮਿਲ ਗਈ ਹੈ ਅਤੇ ਨਾਲ ਹੀ ਟਰੋਲ ਕਰਨ ਵਾਲਿਆਂ ਦੇ ਮੂੰਹ ਵੀ ਬੰਦ ਹੋ ਗਏ ਹਨ।
ਇੱਥੇ ਇਹ ਕਹਿਣਾ ਵੀ ਗਲਤ ਨਹੀਂ ਹੋਵੇਗਾ ਕਿ 77ਵਾਂ ਸੁਤੰਤਰਤਾ ਦਿਵਸ ਅਕਸ਼ੈ ਕੁਮਾਰ ਲਈ ਖੁਸ਼ੀਆਂ ਲੈਕੇ ਆਇਆ ਹੈ, ਕਿਉਂਕਿ ਉਨ੍ਹਾਂ ਨੂੰ ਅੱਜ ਦੇ ਦਿਨ ਹੀ ਭਾਰਤੀ ਨਾਗਰਿਕਤਾ ਮਿਲੀ ਹੈ।
ਕਾਬਿਲੇਗ਼ੌਰ ਹੈ ਕਿ ਇਸੇ ਸਾਲ ਫਰਵਰੀ ਮਹੀਨੇ 'ਚ ਅਕਸ਼ੈ ਕੁਮਾਰ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਨੇ ਭਾਰਤ ਦੇ ਪਾਸਪੋਰਟ ਲਈ ਅਪਲਾਈ ਕਰ ਦਿੱਤਾ ਹੈ। ਉਹ ਜਲਦ ਹੀ ਕੈਨੇਡੀਅਨ ਨਾਗਰਿਕਤਾ ਛੱਡ ਦੇਣਗੇ। ਇਸ ਤੋਂ 6 ਮਹੀਨਿਆ ਬਾਅਦ ਹੁਣ ਅਕਸ਼ੈ ਕੁਮਾਰ ਨੂੰ ਭਾਰਤ ਦੀ ਅਧਿਕਾਰਤ ਨਾਗਰਿਕਤਾ ਮਿਲੀ ਹੈ।
ਅਕਸ਼ੇ ਕੁਮਾਰ ਦੀ ਪੋਸਟ 'ਤੇ ਫੈਨਜ਼ ਕਾਫੀ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ- ਸਰ, ਤੁਸੀਂ ਨਫ਼ਰਤ ਕਰਨ ਵਾਲਿਆਂ ਨੂੰ ਨੂੰ ਕਰਾਰਾ ਜਵਾਬ ਦਿੱਤਾ, ਸੁਤੰਤਰਤਾ ਦਿਵਸ ਮੁਬਾਰਕ। ਜਦਕਿ ਇੱਕ ਨੇ ਲਿਖਿਆ- ਆਖਰਕਾਰ ਭਾਰਤੀ ਨਾਗਰਿਕਤਾ। ਨਫ਼ਰਤ ਕਰਨ ਵਾਲੇ ਹੁਣ ਤੀਹ ਵਿਸ਼ਿਆਂ 'ਤੇ ਟ੍ਰੋਲ ਕਰਨਗੇ। ਇਕ ਯੂਜ਼ਰ ਨੇ ਲਿਖਿਆ- ਹੁਣ ਸਾਰਿਆਂ ਨੇ ਬੋਲਣਾ ਬੰਦ ਕਰ ਦਿੱਤਾ ਹੈ।