Ayushmann Khurrana: ਆਯੁਸ਼ਮਾਨ ਖੁਰਾਣਾ ਦੇ ਪਿਤਾ ਜੋਤਸ਼ੀ ਪੀਕੇ ਖੁਰਾਣਾ ਦਾ ਦੇਹਾਂਤ, ਮੋਹਾਲੀ ਦੇ ਹਸਪਤਾਲ 'ਚ ਲਏ ਆਖਰੀ ਸਾਹ
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਯੁਸ਼ਮਾਨ ਖੁਰਾਣਾ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਉਹ ਪੰਡਿਤ ਪੀ ਖੁਰਾਣਾ ਦੇ ਨਾਮ ਨਾਲ ਕਾਫੀ ਮਸ਼ਹੂਰ ਸਨ। ਜਾਣਕਾਰੀ ਮੁਤਾਬਕ ਉਨ੍ਹਾਂ ਦਾ ਦੇਹਾਂਤ ਸ਼ੁੱਕਰਵਾਰ 19 ਮਈ ਦੀ ਸਵੇਰ ਦਿਲ ਦਾ ਦੌਰਾ ਪੈਣ ਨਾਲ ਹੋਇਆ ਹੈ।
Download ABP Live App and Watch All Latest Videos
View In Appਉਨ੍ਹਾਂ ਨੂੰ ਦੋ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਤੋਂ ਬਾਅਦ ਫੋਰਟਿਸ ਹਸਪਤਾਲ 'ਚ ਦਾਖਲ ਕਰਾਇਆ ਗਿਆ ਸੀ। ਇਹ ਵੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ ਯਾਨਿ 19 ਮਈ ਨੂੰ ਹੀ ਮਨੀਮਾਜਰਾ ਦੇ ਸ਼ਮਸ਼ਾਨ ਘਾਟ ਵਿਖੇ ਕੀਤ ਗਿਆ
ਦੱਸਿਆ ਜਾ ਰਿਹਾ ਹੈ ਕਿ ਆਯੁਸ਼ਮਾਨ ਦੇ ਪਿਤਾ ਦੋ ਦਿਨਾਂ ਤੋਂ ਹੀ ਵੈਂਟੀਲੇਟਰ 'ਤੇ ਸਨ। ਅੱਜ ਸਵੇਰੇ ਵੈਂਟੀਲੇਟਰ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ ਸੀ।
ਇੱਤਫਾਕ ਨਾਲ ਅੱਜ ਹੀ ਆਯੁਸ਼ਮਾਨ ਖੁਰਾਣਾ ਨੂੰ ਪੰਜਾਬ ਯੂਨੀਵਰਸਿਟੀ 'ਚ ਉਪ ਰਾਸ਼ਟਰਪਤੀ ਵੱਲੋਂ ਸਨਮਾਨਤ ਕੀਤਾ ਜਾਣਾ ਸੀ।
ਧਿਆਨ ਯੋਗ ਹੈ ਕਿ ਆਯੁਸ਼ਮਾਨ ਖੁਰਾਨਾ ਆਪਣੇ ਪਿਤਾ ਪੀ ਖੁਰਾਨਾ ਦੇ ਬਹੁਤ ਚਹੇਤੇ ਸਨ।
ਉਹ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਪਿਤਾ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹਨ ਅਤੇ ਅਦਾਕਾਰ ਬਣਨ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਤਾਰੀਫ਼ ਕਰਦੇ ਹਨ।
ਪੀ ਖੁਰਾਣਾ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ। ਆਯੁਸ਼ਮਾਨ ਦਾ ਭਰਾ ਅਪਾਰਸ਼ਕਤੀ ਖੁਰਾਣਾ ਵੀ ਐਕਟਰ ਹੈ।