ਪੜਚੋਲ ਕਰੋ
Aishwarya Rai: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਦੇ ਵੱਖ ਹੋਣ ਨੂੰ ਲੈ ਫਿਰ ਛਿੜੀ ਚਰਚਾ, ਲੋਕ ਬੋਲੇ- 'ਹੋਇਆ ਤਲਾਕ'
Aishwarya Rai Bachchan: ਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਬੱਚਨ ਦੀ ਜੋੜੀ ਅਕਸਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ।
Aishwarya Rai Bachchan
1/5

ਇਹ ਦੋਵੇਂ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਚਰਚਾ ਵਿੱਚ ਰਹਿੰਦੇ ਹਨ। ਪਿਛਲੇ ਕਈ ਮਹੀਨਿਆਂ ਤੋਂ ਖਬਰਾਂ ਆ ਰਹੀਆਂ ਹਨ ਕਿ ਦੋਵਾਂ ਦਾ ਤਲਾਕ ਹੋ ਰਿਹਾ ਹੈ। ਹਾਲਾਂਕਿ ਬੱਚਨ ਪਰਿਵਾਰ ਨੇ ਇਨ੍ਹਾਂ ਅਫਵਾਹਾਂ 'ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ, ਪਰ ਅਭਿਨੇਤਰੀ ਐਸ਼ਵਰਿਆ ਰਾਏ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਆਪਣੇ ਵਿਆਹ ਦੀ ਅੰਗੂਠੀ ਦੇ ਬਿਨਾਂ ਨਜ਼ਰ ਆਈ। ਇਸ ਵੀਡੀਓ ਦੇ ਵਾਇਰਲ ਹੁੰਦੇ ਹੀ ਸੋਸ਼ਲ ਮੀਡੀਆ ਉੱਪਰ ਤਰਥੱਲੀ ਮੱਚ ਗਈ।
2/5

ਐਸ਼ਵਰਿਆ ਰਾਏ ਬੱਚਨ ਨੂੰ ਹਾਲ ਹੀ 'ਚ ਆਪਣੀ ਬੇਟੀ ਆਰਾਧਿਆ ਨਾਲ ਦੁਬਈ ਦੇ ਏਅਰਪੋਰਟ 'ਤੇ ਦੇਖਿਆ ਗਿਆ ਸੀ, ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਦੱਸ ਦੇਈਏ ਕਿ ਐਸ਼ਵਰਿਆ ਅਤੇ ਅਭਿਸ਼ੇਕ ਲੰਬੇ ਸਮੇਂ ਤੋਂ ਇਕੱਠੇ ਨਜ਼ਰ ਨਹੀਂ ਆਏ ਹਨ। ਇੱਥੋਂ ਤੱਕ ਕਿ ਦੋਵੇਂ ਇੱਕੋ ਈਵੈਂਟ 'ਤੇ ਵੱਖਰੇ ਤੌਰ 'ਤੇ ਪਹੁੰਚਦੇ ਹਨ, ਜੋ ਉਨ੍ਹਾਂ ਦੇ ਤਲਾਕ ਦੀਆਂ ਅਫਵਾਹਾਂ ਨੂੰ ਹਵਾ ਦਿੰਦਾ ਹੈ।
Published at : 15 Sep 2024 07:29 PM (IST)
ਹੋਰ ਵੇਖੋ




















