Anmol Gagan Maan: ਵਿਆਹ ਤੋਂ ਬਾਅਦ ਐਕਸ਼ਨ ਮੋਡ 'ਚ ਅਨਮੋਲ ਗਗਨ ਮਾਨ, ਅਧਿਕਾਰੀਆਂ ਨੂੰ ਇਹ ਹੁਕਮ ਦਿੱਤੇ
ਇਸ ਦੌਰਾਨ ਉਨ੍ਹਾਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜੋ ਕਿ ਪ੍ਰਸ਼ੰਸਕਾਂ ਵਿਚਾਲੇ ਖਿੱਚ ਦਾ ਕੇਂਦਰ ਬਣੀਆ ਹੋਈਆਂ ਹਨ।
Download ABP Live App and Watch All Latest Videos
View In Appਦੱਸ ਦੇਈਏ ਕਿ ਇਸ ਦੌਰਾਨ ਸਾਬਕਾ ਪੰਜਾਬੀ ਗਾਇਕਾ ਨੇ ਕੀਰਤਨ ਸਰਵਣ ਕੀਤਾ ਅਤੇ ਆਪਣੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਪਤੀ ਸ਼ਹਿਬਾਜ ਸਿੰਘ ਅਤੇ ਮਾਤਾ ਵੀ ਹਾਜ਼ਰ ਸਨ।
ਇਸ ਦੌਰਾਨ ਉਨ੍ਹਾਂ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸਾਰੇ ਤਖ਼ਤ ਸਾਹਿਬਾਨ ਦਾ ਸਤਿਕਾਰ ਕਰਦਿਆਂ ਉਥੇ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਇਸ ’ਤੇ ਲਗਾਤਾਰ ਕੰਮ ਕਰ ਰਹੀ ਹੈ।
ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਵੀ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਉਣ ਦੇ ਲਈ ਉਪਰਾਲੇ ਜਾਰੀ ਹਨ, ਇਸ ਲਈ ਜਿੱਥੇ ਆਮ ਆਦਮੀ ਪਾਰਟੀ ਨੇ ਪੰਜ ਪਿਆਰਾ ਪਾਰਕ ਦੀ ਵੱਡੀ ਦੇਣ ਦਿੱਤੀ ਹੈ, ਉੱਥੇ ਹੋਰ ਵੀ ਉਪਰਾਲੇ ਜਾਰੀ ਹਨ। ਇਕ ਸਵਾਲ ਦੇ ਜਵਾਬ ਵਿਚ ਅਨਮੋਲ ਗਗਨ ਨੇ ਕਿਹਾ ਕਿ ਪੁੱਡਾ ਪਾਰਕ ਅਤੇ ਚੀਮਾ ਪਾਰਕ ਦੇ ਕੰਮ ਦੀ ਪੜਤਾਲ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਿਕ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦੇ ਵਿਭਾਗ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ, ਜੋਕਿ ਜਲਦੀ ਹੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਇਕ ਵਿਸਥਾਰ ਪੂਰਵਕ ਪਲਾਨ ਬਣਾ ਕੇ ਖ਼ਰਚ ਕੀਤੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਆਮ ਸ਼ਹਿਰੀਆਂ ਦੀ ਮੰਗ ’ਤੇ ਪੁੱਡਾ ਪਾਰਕ ਵਿਖੇ ਇਕ ਹਫ਼ਤੇ ਦੇ ਅੰਦਰ-ਅੰਦਰ ਲੋਕਾਂ ਦੀ ਸਹੂਲਤ ਲਈ ਬੈਂਚ ਲਗਾਉਣ ਦੇ ਹੁਕਮ ਸੈਰ ਸਪਾਟਾ ਵਿਭਾਗ ਦੇ ਹਾਜ਼ਰ ਅਧਿਕਾਰੀਆਂ ਨੂੰ ਦਿੱਤੇ।
ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਇਸ ਪਵਿੱਤਰ ਧਰਤੀ ਦੇ ਪ੍ਰਤੀ ਬਹੁਤ ਆਸਥਾ ਹੈ ਅਤੇ ਇਹ ਸਾਡੀ ਦਿਲੀ ਮਨਸ਼ਾ ਹੈ ਕਿ ਸੱਚੀ ਸ਼ਰਧਾ ਅਤੇ ਪੂਰੀ ਸ਼ਿੱਦਤ ਨਾਲ ਇਸ ਪਵਿੱਤਰ ਧਰਤੀ ਨੂੰ ਵੱਧ ਤੋਂ ਵੱਧ ਵਿਕਸਿਤ ਕੀਤਾ ਜਾਵੇ।