ਤੁਰਕੀ ਦੀ ਧੁੱਪ 'ਚ Sara Ali Khan ਨੇ ਕਰਵਾਇਆ ਖੂਬਸੂਰਤ ਫੋਟੋਸ਼ੂਟ, ਤਸਵੀਰਾਂ ਦੇ ਤੁਸੀਂ ਵੀ ਹੋ ਜਾਓਗੇ ਦੀਵਾਨੇ
Sara Ali Khan Pics: ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਦਾ ਨਾਂ ਇੰਡਸਟਰੀ ਦੀਆਂ ਟਾਪ ਅਦਾਕਾਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਚੁੱਕਾ ਹੈ। ਸਟਾਰ ਕਿਡ ਹੋਣ ਦੇ ਬਾਵਜੂਦ ਉਹਨਾਂ ਨੇ ਆਪਣੀ ਸ਼ਾਨਦਾਰ ਅਦਾਕਾਰੀ ਅਤੇ ਸਖ਼ਤ ਮਿਹਨਤ ਸਦਕਾ ਇੰਡਸਟਰੀ ਵਿੱਚ ਇਹ ਮੁਕਾਮ ਹਾਸਲ ਕੀਤਾ ਹੈ।
Download ABP Live App and Watch All Latest Videos
View In Appਸਾਰਾ ਅਲੀ ਖਾਨ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਅਦਾਕਾਰਾ ਸਨਸ਼ਾਈਨ 'ਚ ਜਲਵੇ ਬਿਖੇਰਦੀ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਸਾਰਾ ਦੀ ਖੂਬਸੂਰਤੀ ਦੇ ਨਾਲ-ਨਾਲ ਡੀਪ ਨੇਕ ਪ੍ਰਿੰਟਿਡ ਡਰੈੱਸ, ਉਸ 'ਤੇ ਕਾਲੇ ਚਸ਼ਮੇ ਪਾਏ ਹੋਏ ਹਨ, ਉਨ੍ਹਾਂ ਦਾ ਸਵੈਗ ਵੀ ਦੇਖਣ ਨੂੰ ਮਿਲ ਰਿਹਾ ਹੈ।
ਸਾਰਾ ਅਲੀ ਖਾਨ ਦੀਆਂ ਇਹ ਤਸਵੀਰਾਂ ਤੁਰਕੀ ਟੂਰਿਜ਼ਮ ਲਈ ਕਰਵਾਏ ਗਏ ਫੋਟੋਸ਼ੂਟ ਦੀਆਂ ਹਨ, ਜਿਸ ਨੂੰ ਸਾਰਾ ਨੇ ਇੰਸਟਾ 'ਤੇ ਸ਼ੇਅਰ ਕੀਤਾ ਹੈ।
ਸਾਰਾ ਅਲੀ ਖਾਨ ਨੇ ਇਸ ਤੋਂ ਪਹਿਲਾਂ ਵੀ ਤੁਰਕੀ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ।
ਸਾਰਾ ਅਲੀ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਹਰ ਰੋਜ਼ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਉਹ ਜਲਦੀ ਹੀ ਲਕਸ਼ਮਣ ਉਟੇਕਰ ਦੀ ਅਗਲੀ ਫਿਲਮ 'ਚ ਨਜ਼ਰ ਆਵੇਗੀ। ਇਸ ਫਿਲਮ ਦੇ ਟਾਈਟਲ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।