SSR Birth Anniversary: 'MS ਧੋਨੀ' ਤੋਂ 'ਕੇਦਾਰਨਾਥ' ਤੱਕ, ਜ਼ਰੂਰ ਦੇਖੋ ਸੁਸ਼ਾਂਤ ਸਿੰਘ ਰਾਜਪੂਤ ਦੇ ਜਨਮਦਿਨ 'ਤੇ ਇਹ ਸ਼ਾਨਦਾਰ ਫਿਲਮਾਂ
ਮਰਹੂਮ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਹਰ ਕਿਸੇ ਦੇ ਚਹੇਤੇ ਹੁੰਦੇ ਸਨ। ਬੇਸ਼ੱਕ ਅੱਜ ਉਹ ਸਾਡੇ ਵਿਚਕਾਰ ਨਹੀਂ ਹੈ। ਪਰ ਸੁਸ਼ਾਂਤ ਦੇ 37ਵੇਂ ਜਨਮਦਿਨ ਦੇ ਮੌਕੇ 'ਤੇ ਅਸੀਂ ਤੁਹਾਡੇ ਲਈ ਉਨ੍ਹਾਂ ਦੀਆਂ ਸ਼ਾਨਦਾਰ ਫਿਲਮਾਂ ਦੀ ਸੂਚੀ ਲੈ ਕੇ ਆਏ ਹਾਂ।
Download ABP Live App and Watch All Latest Videos
View In App21 ਜਨਵਰੀ 1986 ਨੂੰ ਪਟਨਾ 'ਚ ਜਨਮੇ ਸੁਸ਼ਾਂਤ ਸਿੰਘ ਰਾਜਪੂਤ ਨੇ ਫਿਲਮ 'ਕਾਈ ਪੋ ਚੇ' ਰਾਹੀਂ ਬਾਲੀਵੁੱਡ ਇੰਡਸਟਰੀ 'ਚ ਐਂਟਰੀ ਕੀਤੀ ਸੀ।
ਇਸ ਤੋਂ ਬਾਅਦ ਸੁਸ਼ਾਂਤ ਸਿੰਘ ਰਾਜਪੂਤ ਅਭਿਨੇਤਰੀ ਪਰਿਣੀਤੀ ਚੋਪੜਾ ਤੇ ਵਾਣੀ ਕਪੂਰ ਨਾਲ ਫਿਲਮ 'ਸ਼ੁੱਧ ਦੇਸੀ ਰੋਮਾਂਸ' 'ਚ ਨਜ਼ਰ ਆਏ।
ਹੌਲੀ-ਹੌਲੀ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੀ ਅਦਾਕਾਰੀ ਨਾਲ ਸਾਰਿਆਂ ਨੂੰ ਪ੍ਰਭਾਵਿਤ ਕੀਤਾ ਤੇ ਫਿਰ 2014 'ਚ ਸੁਸ਼ਾਂਤ ਸੁਪਰਸਟਾਰ ਆਮਿਰ ਖਾਨ ਦੀ ਫਿਲਮ 'ਪੀਕੇ' 'ਚ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਏ।
ਸਾਲ 2016 ਸੁਸ਼ਾਂਤ ਸਿੰਘ ਰਾਜਪੂਤ ਲਈ ਟਰਨਿੰਗ ਪੁਆਇੰਟ ਸਾਬਤ ਹੋਇਆ। ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਬਾਇਓਪਿਕ 'ਐੱਮਐੱਸ ਧੋਨੀ- ਦਿ ਅਨਟੋਲਡ ਸਟੋਰੀ' 'ਚ ਸੁਸ਼ਾਂਤ ਦੀ ਅਦਾਕਾਰੀ ਨੂੰ ਸਾਰਿਆਂ ਨੇ ਪਸੰਦ ਕੀਤਾ। ਇਹ ਫਿਲਮ ਸੁਪਰਹਿੱਟ ਸਾਬਤ ਹੋਈ ਅਤੇ ਸੁਸ਼ਾਂਤ ਸਿੰਘ ਰਾਜਪੂਤ ਰਾਤੋ-ਰਾਤ ਸੁਪਰਸਟਾਰ ਬਣ ਗਏ।
ਸੁਸ਼ਾਂਤ ਸਿੰਘ ਰਾਜਪੂਤ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕ੍ਰਿਤੀ ਸੈਨਨ ਨਾਲ ਫਿਲਮ 'ਰਾਬਤਾ' 'ਚ ਵੀ ਕੰਮ ਕਰ ਚੁੱਕੇ ਹਨ।
ਸਾਲ 2018 'ਚ ਰਿਲੀਜ਼ ਹੋਈ ਸੁਸ਼ਾਂਤ ਸਿੰਘ ਰਾਜਪੂਤ ਦੀ ਫਿਲਮ 'ਕੇਦਾਰਨਾਥ' ਨੂੰ ਉਨ੍ਹਾਂ ਦੇ ਕਰੀਅਰ ਦੀ ਬਿਹਤਰੀਨ ਫਿਲਮਾਂ 'ਚੋਂ ਇਕ ਮੰਨਿਆ ਜਾਂਦਾ ਹੈ।
ਫਿਲਮ 'ਸੋਨਚਿਰੀਆ' 'ਚ ਬਾਗੀ ਦਾ ਕਿਰਦਾਰ ਨਿਭਾਉਣ ਵਾਲੇ ਸੁਸ਼ਾਂਤ ਸਿੰਘ ਰਾਜਪੂਤ ਨੇ ਇਹ ਸਾਬਤ ਕਰ ਦਿੱਤਾ ਸੀ ਕਿ ਉਹ ਹਰ ਰੋਲ ਨੂੰ ਚੰਗੀ ਤਰ੍ਹਾਂ ਨਿਭਾਉਣਾ ਜਾਣਦੇ ਹਨ।
ਨਿਰਦੇਸ਼ਕ ਨਿਤੀਸ਼ ਕੁਮਾਰ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਛਿਛੋਰੇ' ਵੀ ਸੁਸ਼ਾਂਤ ਸਿੰਘ ਰਾਜਪੂਤ ਦੀਆਂ ਹਿੱਟ ਫਿਲਮਾਂ ਦੀ ਸੂਚੀ 'ਚ ਸ਼ਾਮਲ ਹੈ।
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ, ਉਨ੍ਹਾਂ ਦੀ ਆਖਰੀ ਫਿਲਮ 'ਦਿਲ ਬੇਚਾਰਾ' ਓਟੀਟੀ ਪਲੇਟਫਾਰਮ ਡਿਜ਼ਨੀ ਪਲੱਸ ਹੌਟਸਟਾਰ 'ਤੇ ਰਿਲੀਜ਼ ਹੋਈ ਸੀ।