ਪੜਚੋਲ ਕਰੋ
Rhea Chakraborty On Jail: ਰੀਆ ਚੱਕਰਵਰਤੀ ਨੇ ਜੇਲ੍ਹ ਜਾਣ ਦੇ ਕੌੜੇ ਅਨੁਭਵ ਨੂੰ ਸਾਂਝਾ ਕੀਤਾ
Rhea Chakraborty: ਅਦਾਕਾਰਾ ਨੇ ਆਪਣੀ ਜ਼ਿੰਦਗੀ ਦੇ ਸਭ ਤੋਂ ਮਾੜੇ ਦੌਰ ਦਾ ਅਨੁਭਵ ਸਾਰਿਆਂ ਨਾਲ ਸਾਂਝਾ ਕੀਤਾ ਹੈ। ਰੀਆ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਜੇਲ 'ਚ ਰਹਿਣਾ ਮੇਰੇ ਲਈ ਬਹੁਤ ਡਰਾਉਣਾ ਸੀ।
image source: instagram
1/6

ਮਰਹੂਮ ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਕਥਿਤ ਪ੍ਰੇਮਿਕਾ ਅਤੇ ਅਦਾਕਾਰਾ ਰੀਆ ਚੱਕਰਵਰਤੀ 'ਤੇ ਕਈ ਗੰਭੀਰ ਦੋਸ਼ ਲੱਗੇ ਸਨ। ਜਿਸ ਤੋਂ ਬਾਅਦ ਉਸ ਨੂੰ ਜੇਲ੍ਹ ਵੀ ਜਾਣਾ ਪਿਆ। ਹੁਣ ਇੱਕ ਵਾਰ ਫਿਰ ਅਦਾਕਾਰਾ ਨੇ ਆਪਣੀ ਜ਼ਿੰਦਗੀ ਦੇ ਸਭ ਤੋਂ ਮਾੜੇ ਦੌਰ ਦਾ ਅਨੁਭਵ ਸਾਰਿਆਂ ਨਾਲ ਸਾਂਝਾ ਕੀਤਾ ਹੈ। ਰੀਆ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਜੇਲ 'ਚ ਰਹਿਣਾ ਮੇਰੇ ਲਈ ਬਹੁਤ ਡਰਾਉਣਾ ਸੀ। ਪਰ ਕੁਝ ਲੋਕ ਅਜਿਹੇ ਵੀ ਸਨ ਜਿਨ੍ਹਾਂ ਤੋਂ ਮੈਂਨੂੰ ਬਹੁਤ ਪਿਆਰ ਮਿਲਿਆ।
2/6

ਰੀਆ ਚੱਕਰਵਰਤੀ ਨੇ ਇਹ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਵੀਡੀਓ 'ਚ ਜਦੋਂ ਰੀਆ ਤੋਂ ਪੁੱਛਿਆ ਗਿਆ ਕਿ ਜੇਲ 'ਚ ਉਸ ਦਾ ਅਨੁਭਵ ਕਿਹੋ ਜਿਹਾ ਰਿਹਾ। ਜਿਸ 'ਤੇ ਅਦਾਕਾਰਾ ਦਾ ਕਹਿਣਾ ਹੈ ਕਿ ਜੇਲ ਉਹ ਜਗ੍ਹਾ ਹੈ ਜਿੱਥੇ ਤੁਹਾਨੂੰ ਸਮਾਜ ਤੋਂ ਹਟਾ ਦਿੱਤਾ ਜਾਂਦਾ ਹੈ ਅਤੇ ਇੱਕ ਨੰਬਰ ਦਿੱਤਾ ਜਾਂਦਾ ਹੈ। ਕਿਉਂਕਿ ਤੁਸੀਂ ਸਮਾਜ ਲਈ ਅਯੋਗ ਹੋ ਜਾਂਦੇ ਹੋ ਅਤੇ ਇਹੀ ਚੀਜ਼ ਤੁਹਾਨੂੰ ਤੋੜਦੀ ਹੈ।
Published at : 26 Oct 2023 06:15 PM (IST)
ਹੋਰ ਵੇਖੋ





















