Salman Khan House Firing: ਸਲਮਾਨ ਦੇ ਘਰ ਫਾਇਰਿੰਗ ਕਰਨ ਵਾਲਿਆਂ ਨੂੰ ਭੁਜ ਤੋਂ ਮੁੰਬਈ ਲੈ ਆਈ ਪੁਲਿਸ, ਏਅਰਪੋਰਟ ਤੋਂ ਤਸਵੀਰਾਂ ਵਾਇਰਲ
ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋਏ ਦੋਵੇਂ ਦੋਸ਼ੀਆਂ ਨੂੰ ਕ੍ਰਾਈਮ ਬ੍ਰਾਂਚ ਦੀ ਮਦਦ ਨਾਲ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਵਾਂ ਨੂੰ ਗੁਜਰਾਤ ਦੇ ਭੁਜ ਤੋਂ ਫੜਿਆ ਗਿਆ ਹੈ।
Download ABP Live App and Watch All Latest Videos
View In Appਕ੍ਰਾਈਮ ਬ੍ਰਾਂਚ ਅਤੇ ਮੁੰਬਈ ਪੁਲਿਸ ਦੀ ਮਦਦ ਨਾਲ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਵੇਂ ਦੋਸ਼ੀਆਂ ਨੂੰ 3 ਦਿਨਾਂ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਦੋਵਾਂ ਮੁਲਜ਼ਮਾਂ ਨੂੰ ਫਲਾਈਟ ਰਾਹੀਂ ਗੁਜਰਾਤ ਤੋਂ ਮੁੰਬਈ ਲਿਆਂਦਾ ਗਿਆ ਹੈ। ਮੁੰਬਈ ਏਅਰਪੋਰਟ ਤੋਂ ਮੁਲਜ਼ਮਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਇਨ੍ਹਾਂ ਤਸਵੀਰਾਂ 'ਚ ਇੱਕ ਦੋਸ਼ੀ ਦੀ ਝਲਕ ਦੇਖੀ ਜਾ ਸਕਦੀ ਹੈ, ਜਿਸ ਨੂੰ ਕਾਲੇ ਕੱਪੜੇ ਨਾਲ ਮੂੰਹ ਢੱਕ ਕੇ ਲਿਜਾਇਆ ਜਾ ਰਿਹਾ ਹੈ। ਇਸ ਦੌਰਾਨ ਚਾਰੇ ਪਾਸੇ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਰ ਪਾਸੇ ਪੁਲਿਸ ਕਾਂਸਟੇਬਲ ਹੀ ਨਜ਼ਰ ਆ ਰਹੇ ਹਨ।
ਇਸ ਦੌਰਾਨ ਸੁਰੱਖਿਆ ਕਰਮੀਆਂ ਅਤੇ ਮੀਡੀਆ ਦਾ ਵੀ ਭਾਰੀ ਇਕੱਠ ਦੇਖਣ ਨੂੰ ਮਿਲਿਆ। ਮੁਲਜ਼ਮਾਂ ਨੂੰ ਪੁਲਿਸ ਦੀ ਨਿਗਰਾਨੀ ਹੇਠ ਗੱਡੀ ਵਿੱਚ ਬਿਠਾ ਕੇ ਲਿਜਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਦੋਵੇਂ ਦੋਸ਼ੀ ਬਿਹਾਰ ਦੇ ਚੰਪਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਦੋਵੇਂ ਫਰਵਰੀ ਮਹੀਨੇ 'ਚ ਮੁੰਬਈ ਆਏ ਸਨ ਅਤੇ ਉਦੋਂ ਤੋਂ ਹੀ ਇਸ ਦੀ ਯੋਜਨਾ ਬਣਾ ਰਹੇ ਸਨ।
ਇਸ ਘਟਨਾ ਤੋਂ ਬਾਅਦ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਇਸ ਦੀ ਜ਼ਿੰਮੇਵਾਰੀ ਲਈ ਹੈ। ਬਿਸ਼ਨੋਈ ਨੇ ਆਪਣੀ ਪੋਸਟ 'ਚ ਲਿਖਿਆ ਸੀ ਕਿ ਇਹ ਸਿਰਫ ਇਕ ਟ੍ਰੇਲਰ ਸੀ। ਦੱਸ ਦੇਈਏ ਕਿ ਇਸ ਘਟਨਾ ਤੋਂ ਬਾਅਦ ਸਲਮਾਨ ਖਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਅਤੇ ਸਰਕਾਰ ਦੋਵੇਂ ਹੀ ਚੌਕਸ ਹੋ ਗਏ ਹਨ।