ਪੜਚੋਲ ਕਰੋ
(Source: ECI/ABP News)
Salman Khan: ਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲੇ 'ਚ ਨਵਾਂ ਮੋੜ, 280 ਕਿਲੋਮੀਟਰ ਦੂਰ ਨਦੀਂ 'ਚੋਂ ਨਿਕਲੇ ਸਬੂਤ
Salman Khan Residence Firing Case: ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਤੋਂ ਬਾਅਦ ਦੋਸ਼ੀਆਂ ਨੇ ਸੂਰਤ ਦੀ ਤਾਪੀ ਨਦੀ 'ਚ ਹਥਿਆਰ ਸੁੱਟ ਦਿੱਤੇ ਸੀ।

Salman Khan Residence Firing Case
1/6

ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ 'ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਅਭਿਨੇਤਾ ਦੇ ਘਰ ਦੇ ਬਾਹਰ ਗੋਲੀਬਾਰੀ 'ਚ ਵਰਤਿਆ ਗਿਆ ਰਿਵਾਲਵਰ ਬਰਾਮਦ ਕਰ ਲਿਆ ਗਿਆ ਹੈ।
2/6

ਮਿਲੀ ਜਾਣਕਾਰੀ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ ਨੇ ਸੂਰਤ 'ਚ ਤਾਪੀ ਨਦੀ ਤੋਂ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ 'ਚ ਵਰਤੀ ਗਈ ਬੰਦੂਕ ਅਤੇ ਕੁਝ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
3/6

'ਐਨਕਾਊਂਟਰ ਸਪੈਸ਼ਲਿਸਟ' ਵਜੋਂ ਜਾਣੇ ਜਾਂਦੇ ਸੀਨੀਅਰ ਪੁਲਿਸ ਅਧਿਕਾਰੀ ਦਯਾ ਨਾਇਕ ਨੇ ਆਪਣੀ ਟੀਮ ਨਾਲ ਸੂਰਤ ਦੀ ਤਾਪੀ ਨਦੀ 'ਚ ਇਸ ਰਿਵਾਲਵਰ ਦੀ ਤਲਾਸ਼ੀ ਮੁਹਿੰਮ ਦੀ ਅਗਵਾਈ ਕੀਤੀ।
4/6

ਅਭਿਨੇਤਾ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਬਿਸ਼ਨੋਈ ਭਰਾਵਾਂ ਨੇ ਇਹ ਰਿਵਾਲਵਰ ਸੂਰਤ ਦੀ ਤਾਪੀ ਨਦੀ 'ਚ ਸੁੱਟ ਦਿੱਤਾ ਸੀ।
5/6

ਮੁੰਬਈ ਕ੍ਰਾਈਮ ਬ੍ਰਾਂਚ ਨੇ ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਕਰਨ ਵਾਲੇ ਦੋਵਾਂ ਦੋਸ਼ੀਆਂ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਵਿੱਕੀ ਗੁਪਤਾ ਅਤੇ ਸਾਗਰ ਪਾਲ ਵਜੋਂ ਹੋਈ ਹੈ।
6/6

ਇਨ੍ਹਾਂ ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਸੀ ਕਿ ਸਲਮਾਨ ਖਾਨ ਦੇ ਘਰ ਬਾਹਰ ਫਾਇਰਿੰਗ ਕਰਨ ਤੋਂ ਬਾਅਦ ਉਨ੍ਹਾਂ ਨੇ ਸੂਰਤ ਦੀ ਤਾਪੀ ਨਦੀ 'ਚ ਰਿਵਾਲਵਰ ਸੁੱਟ ਦਿੱਤਾ ਸੀ। ਪੁੱਛਗਿੱਛ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਦੋਵੇਂ ਮੁਲਜ਼ਮਾਂ ਨੇ ਗੋਲੀ ਚਲਾਉਣ ਤੋਂ ਪਹਿਲਾਂ ਹਥਿਆਰਾਂ ਦੀ ਵਰਤੋਂ ਕਰਨ ਦੀ ਪ੍ਰੈਕਟਿਸ ਕੀਤੀ ਸੀ। ਇਸ ਤੋਂ ਬਾਅਦ ਹੀ ਦੋਵਾਂ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ।
Published at : 23 Apr 2024 12:11 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਤਕਨਾਲੌਜੀ
ਆਟੋ
ਆਟੋ
Advertisement
ਟ੍ਰੈਂਡਿੰਗ ਟੌਪਿਕ
