ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀਆਂ ਇਹ ਰੋਮਾਂਟਿਕ ਤਸਵੀਰਾਂ ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ, ਤੁਸੀਂ ਵੀ ਦੇਖੋ
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਪ੍ਰੇਮ ਕਹਾਣੀਆਂ ਮਾਰਚ ਮਹੀਨੇ ਤੋਂ ਹੀ ਸੁਰਖੀਆਂ ਵਿੱਚ ਹਨ। ਮੀਡੀਆ ਦੇ ਕੈਮਰੇ ਇਸ ਲਵਬਰਡ ਨੂੰ ਕੈਮਰੇ 'ਚ ਕੈਦ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। ਪਰਿਣੀਤੀ ਅਤੇ ਰਾਘਵ ਚੱਢਾ ਦੀ ਜੋੜੀ ਨੂੰ ਪ੍ਰਸ਼ੰਸਕ ਵੀ ਕਾਫੀ ਪਸੰਦ ਕਰ ਰਹੇ ਹਨ।
Download ABP Live App and Watch All Latest Videos
View In Appਹਾਲ ਹੀ 'ਚ ਪਰਿਣੀਤੀ ਅਤੇ ਰਾਘਵ ਆਈ.ਪੀ.ਐੱਲ. ਦਾ ਮੈਚ ਦੇਖਣ ਪਹੁੰਚੇ, ਜਿੱਥੇ ਸਾਰਿਆਂ ਦਾ ਧਿਆਨ ਇਸ ਜੋੜੀ ਨੇ ਆਪਣੇ ਵੱਲ ਖਿੱਚਿਆ । ਜਿੱਥੇ ਪਰਿਣੀਤੀ ਬਲੈਕ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ, ਉਥੇ ਹੀ ਰਾਘਵ ਚੱਢਾ ਨੀਲੇ ਰੰਗ ਦੀ ਕਮੀਜ਼ ਅਤੇ ਪੈਂਟ 'ਚ ਨਜ਼ਰ ਆ ਰਹੇ ਸਨ ਕਾਫੀ ਹੈਂਡਸਮ ਲੱਗ ਰਹੇ ਸੀ।
ਆਈਪੀਐਲ ਮੈਚ ਦੌਰਾਨ ਦੋਵਾਂ ਵਿਚਾਲੇ ਸ਼ਾਨਦਾਰ ਬਾਂਡਿੰਗ ਦੇਖਣ ਨੂੰ ਮਿਲੀ।
ਇਸ ਤੋਂ ਪਹਿਲਾਂ ਇਸ ਜੋੜੀ ਨੂੰ ਲੰਚ 'ਤੇ ਇਕੱਠੇ ਦੇਖਿਆ ਗਿਆ ਸੀ। ਇਸ ਦੌਰਾਨ ਵੀ ਪਰਿਣੀਤੀ ਅਤੇ ਰਾਘਵ ਚੱਢਾ ਮੀਡੀਆ ਦੇ ਕੈਮਰਿਆਂ 'ਚ ਕੈਦ ਹੋ ਗਏ।
ਖਬਰਾਂ ਮੁਤਾਬਕ ਪਰਿਣੀਤੀ ਅਤੇ ਰਾਘਵ ਦੀ ਮੰਗਣੀ 13 ਮਈ ਨੂੰ ਦਿੱਲੀ 'ਚ ਹੋਵੇਗੀ। ਇਸ ਦੇ ਨਾਲ ਹੀ ਇਸ ਸਾਲ ਅਕਤੂਬਰ 'ਚ ਅਜਿਹੀਆਂ ਖਬਰਾਂ ਵੀ ਆ ਰਹੀਆਂ ਹਨ ਕਿ ਦੋਵੇਂ ਵਿਆਹ ਦੇ ਬੰਧਨ 'ਚ ਬੱਝ ਜਾਣਗੇ।
ਖਬਰਾਂ ਹਨ ਕਿ ਪਰਿਣੀਤੀ ਚੋਪੜਾ ਦੀ ਸਗਾਈ 'ਚ ਉਸ ਦੀ ਭੈਣ ਪ੍ਰਿਯੰਕਾ ਚੋਪੜਾ ਵੀ ਆਪਣੇ ਪਰਿਵਾਰ ਨਾਲ ਸ਼ਾਮਲ ਹੋ ਸਕਦੀ ਹੈ। ਹਾਲਾਂਕਿ, ਅਭਿਨੇਤਰੀ ਦੇ ਪੱਖ ਤੋਂ ਮੰਗਣੀ ਨੂੰ ਲੈ ਕੇ ਅਜੇ ਤੱਕ ਕੋਈ ਅਧਿਕਾਰਤ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ।