Tara Sutaria Spotted : ਡਬਿੰਗ ਸਟੂਡੀਓ ਦੇ ਬਾਹਰ ਸਪਾਟ ਹੋਈ ਅਭਿਨੇਤਰੀ ਤਾਰਾ ਸੁਤਾਰੀਆ , ਜਲਦ ਹੀ ਰਿਲੀਜ਼ ਹੋਵੇਗੀ ਉਸਦੀ ਇਹ ਫ਼ਿਲਮ
Tara Sutaria Spotted : ਤਾਰਾ ਸੁਤਾਰੀਆ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੈ, ਜੋ ਅਕਸਰ ਚਰਚਾ 'ਚ ਰਹਿੰਦੀ ਹੈ। ਬੁੱਧਵਾਰ ਨੂੰ ਉਨ੍ਹਾਂ ਨੂੰ ਮੁੰਬਈ ਦੇ ਬਾਂਦਰਾ ਸਥਿਤ ਡਬਿੰਗ ਸਟੂਡੀਓ ਦੇ ਬਾਹਰ ਦੇਖਿਆ ਗਿਆ।
Download ABP Live App and Watch All Latest Videos
View In Appਅਦਾਕਾਰਾ ਨੂੰ ਸਪਾਟ ਕੀਤੇ ਜਾਣ ਤੋਂ ਬਾਅਦ ਲੱਗਦਾ ਹੈ ਕਿ ਉਹ ਆਪਣੀ ਆਉਣ ਵਾਲੀ ਫਿਲਮ 'ਏਕ ਵਿਲੇਨ ਰਿਟਰਨਸ' ਦੀ ਤਿਆਰੀ 'ਚ ਰੁੱਝੀ ਹੋਈ ਹੈ।
ਅਦਾਕਾਰਾ ਇਸ ਫਿਲਮ ਨੂੰ ਲੈ ਕੇ ਕਾਫੀ ਸਮੇਂ ਤੋਂ ਸੁਰਖੀਆਂ 'ਚ ਹੈ, ਜਿਸ 'ਚ ਉਹ ਅਰਜੁਨ ਕਪੂਰ ਦੇ ਨਾਲ ਨਜ਼ਰ ਆਵੇਗੀ।
ਧਿਆਨ ਯੋਗ ਹੈ ਕਿ ਬੁੱਧਵਾਰ ਨੂੰ ਹੀ ਫਿਲਮ ਦਾ ਪਹਿਲਾ ਪੋਸਟਰ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਅਰਜੁਨ ਕਪੂਰ ਦੇ ਨਾਲ ਇੱਕ ਵੱਖਰੇ ਅਵਤਾਰ ਵਿੱਚ ਨਜ਼ਰ ਆ ਰਹੀ ਹੈ।
ਹਾਲਾਂਕਿ ਇਸ ਦੌਰਾਨ ਅਭਿਨੇਤਰੀ ਨੂੰ ਡਬਿੰਗ ਸਟੂਡੀਓ ਦੇ ਬਾਹਰ ਦੇਖਿਆ ਗਿਆ ਤਾਂ ਉਹ ਕਾਫੀ ਗਲੈਮਰਸ ਲੱਗ ਰਹੀ ਸੀ।
ਅਦਾਕਾਰਾ ਨੇ ਸ਼ਾਰਟ ਜੀਨਸ ਦੇ ਨਾਲ ਬਲੈਕ ਅਪਰ ਵੀਅਰ ਪਾਇਆ ਹੋਇਆ ਸੀ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ।
ਇਸ ਦੇ ਨਾਲ ਹੀ ਉਸ ਨੇ ਬਲੈਕ ਗੋਗਲਸ ਵੀ ਕੈਰੀ ਕੀਤਾ ਹੋਇਆ ਸੀ ,ਜੋ ਉਸ ਦੀ ਲੁੱਕ ਨੂੰ ਚਾਰ ਚੰਨ ਲਗਾ ਰਿਹਾ ਸੀ।
ਏਕ ਵਿਲੇਨ ਰਿਟਰਨਸ ਦੀ ਗੱਲ ਕਰੀਏ ਤਾਂ ਇਸ ਦਾ ਟ੍ਰੇਲਰ 30 ਜੁਲਾਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ, ਨਾਲ ਹੀ ਇਹ ਫਿਲਮ 29 ਜੁਲਾਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।