ਕੋਰੋਨਾ ਕਹਿਰ ਤੋਂ ਬਾਅਦ ਵੱਡੀ ਸਕ੍ਰੀਨ 'ਤੇ Tiger 3 ਤੋਂ ਲੈ ਕੇ ਪਠਾਨ ਤੱਕ ਇਹ ਵੱਡੀਆਂ ਫ਼ਿਲਮਾਂ ਦਾ ਹੋਵੇਗਾ ਧਮਾਕਾ
ਰਣਵੀਰ ਸਿੰਘ ਅਤੇ ਆਲੀਆ ਭੱਟ ਦੀ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 10 ਫਰਵਰੀ 2023 ਨੂੰ ਰਿਲੀਜ਼ ਹੋਵੇਗੀ।
Download ABP Live App and Watch All Latest Videos
View In Appਅਗਲੇ ਸਾਲ 21 ਅਪ੍ਰੈਲ ਨੂੰ ਸਲਮਾਨ ਖ਼ਾਨ ਅਤੇ ਕੈਟਰੀਨਾ ਕੈਫ ਦੀ ਫਿਲਮ 'ਟਾਈਗਰ 3' ਵੀ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ।
ਸ਼ਾਹਰੁਖ ਖ਼ਾਨ ਦੀ ਬਹੁਤ ਹੀ ਉੜੀਕੀ ਜਾ ਰਹੀ ਫਿਲਮ 'ਪਠਾਨ' ਦਾ ਹਰ ਕੋਈ ਇੰਤਜ਼ਾਰ ਕਰ ਰਿਹਾ ਹੈ। ਇਸ ਫਿਲਮ ਰਾਹੀਂ ਕਿੰਗ ਖ਼ਾਨ ਲਗਪਗ 4 ਸਾਲ ਬਾਅਦ ਵਾਪਸੀ ਕਰ ਰਹੇ ਹਨ। ਫਿਲਮ 'ਚ ਦੀਪਿਕਾ ਪਾਦੂਕੋਣ ਅਤੇ ਜੌਨ ਅਬ੍ਰਾਹਮ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ ਅਤੇ ਇਹ ਫਿਲਮ 25 ਜਨਵਰੀ 2023 ਨੂੰ ਰਿਲੀਜ਼ ਹੋਵੇਗੀ।
ਅਕਸ਼ੇ ਕੁਮਾਰ ਅਤੇ ਟਾਈਗਰ ਸ਼ਰਾਫ ਦੀ ਫਿਲਮ 'ਬੜੇ ਮੀਆਂ ਛੋਟੇ ਮੀਆਂ' ਅਗਲੇ ਸਾਲ ਯਾਨੀ 2023 'ਚ ਕ੍ਰਿਸਮਿਸ ਦੇ ਮੌਕੇ 'ਤੇ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਸ ਫਿਲਮ ਰਾਹੀਂ ਇਹ ਦੋਵੇਂ ਕਲਾਕਾਰ ਪਹਿਲੀ ਵਾਰ ਇਕੱਠੇ ਕੰਮ ਕਰ ਰਹੇ ਹਨ।
ਫਾਈਟਰ ਦੇ ਜ਼ਰੀਏ ਵੱਡੇ ਪਰਦੇ 'ਤੇ ਪਹਿਲੀ ਵਾਰ ਰਿਤਿਕ ਰੋਸ਼ਨ ਅਤੇ ਦੀਪਿਕਾ ਪਾਦੂਕੋਣ ਦੀ ਜੋੜੀ ਦੇਖਣ ਨੂੰ ਮਿਲੇਗੀ। ਇਹ ਫਿਲਮ 26 ਜਨਵਰੀ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।