ਵੈਲੇਨਟਾਈਨ ਡੇਅ ਮਨਾ ਕੇ Reena Rai ਨਾਲ ਵਾਪਸ ਪਰਤ ਰਹੇ ਸੀ Deep Sidhu? ਰੋਮੈਂਟਿਕ ਤਸਵੀਰਾਂ ਹੋ ਰਹੀਆਂ ਵਾਇਰਲ
ਦੀਪ ਸਿੱਧੂ
1/6
Deep Sidhu Death: ਪੰਜਾਬੀ ਅਦਾਕਾਰ ਦੀਪ ਸਿੱਧੂ (Deep Sidhu)ਦੀ 15 ਫਰਵਰੀ ਦੀ ਰਾਤ ਨੂੰ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਦੀਪ ਨਾਲ ਉਨ੍ਹਾਂ ਦੀ ਪ੍ਰੇਮਿਕਾ ਰੀਨਾ ਰਾਏ ਵੀ ਮੌਜੂਦ ਸੀ। ਦੋਵੇਂ ਵੈਲੇਨਟਾਈਨ ਡੇ ਮਨਾ ਕੇ ਘਰ ਪਰਤ ਰਹੇ ਸਨ ਤਾਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਤੇ ਹਾਦਸੇ ਵਿੱਚ ਦੀਪ ਸਿੱਧੂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਰੀਨਾ ਹਸਪਤਾਲ 'ਚ ਭਰਤੀ ਹੈ। ਹਾਦਸੇ ਤੋਂ ਬਾਅਦ ਤੋਂ ਹੀ ਦੋਵਾਂ ਦੀਆਂ ਕਈ ਰੋਮਾਂਟਿਕ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
2/6
ਦੱਸ ਦਈਏ ਕਿ ਦੀਪ ਅਤੇ ਰੀਨਾ ਦਾ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਵੈਲੇਨਟਾਈਨ ਡੇ ਮਨਾ ਕੇ ਵਾਪਸ ਆਪਣੇ ਘਰ ਬਠਿੰਡਾ ਜਾ ਰਹੇ ਸਨ। ਹਾਦਸੇ ਤੋਂ ਕੁਝ ਘੰਟੇ ਪਹਿਲਾਂ ਰੀਨਾ ਨੇ ਇਹ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਸੀ।
3/6
ਖਬਰਾਂ ਮੁਤਾਬਕ ਹਾਦਸਾ ਰਾਤ ਕਰੀਬ ਸਾਢੇ 9 ਵਜੇ ਵਾਪਰਿਆ। ਉਸ ਸਮੇਂ ਦੀਪ ਸਿੱਧੂ ਖੁਦ ਆਪਣੀ ਕਾਰ ਚਲਾ ਰਹੇ ਸਨ।
4/6
ਇਸ ਦੇ ਨਾਲ ਹੀ ਹਾਦਸੇ ਤੋਂ ਬਾਅਦ ਦੀਪ ਅਤੇ ਰੀਨਾ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਦੀਪ ਨੂੰ ਮ੍ਰਿਤਕ ਐਲਾਨ ਦਿੱਤਾ।
5/6
ਦੱਸ ਦਈਏ ਕਿ ਦੀਪ ਰੀਨਾ ਨੂੰ ਬੇਹੱਦ ਪਿਆਰ ਕਰਦੇ ਸਨ। ਉਹਨਾਂ ਨੇ 1 ਮਈ 2021 ਨੂੰ ਸੋਸ਼ਲ ਮੀਡੀਆ 'ਤੇ ਰੀਨਾ ਨਾਲ ਇੱਕ ਤਸਵੀਰ ਸਾਂਝੀ ਕਰਕੇ ਆਪਣੇ ਪਿਆਰ ਦਾ ਇਜ਼ਹਾਰ ਵੀ ਕੀਤਾ ਸੀ। ਕੈਪਸ਼ਨ 'ਚ ਉਨ੍ਹਾਂ ਨੇ ਰੀਨਾ ਦਾ ਮੁਸ਼ਕਿਲ ਸਮੇਂ 'ਚ ਸਾਥ ਦੇਣ ਲਈ ਧੰਨਵਾਦ ਵੀ ਕੀਤਾ ਸੀ।
6/6
ਦੱਸ ਦਈਏ ਕਿ ਦੀਪ ਸਿੱਧੂ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨ ਅੰਦੋਲਨ ਵਿੱਚ ਇੱਕ ਜਾਣਿਆ ਪਛਾਣਿਆ ਚਿਹਰਾ ਸੀ। ਦੀਪ ਸਿੱਧੂ ਨੂੰ 26 ਜਨਵਰੀ 2021 ਨੂੰ ਲਾਲ ਕਿਲੇ ਦੀ ਹਿੰਸਾ ਵਿੱਚ ਵੀ ਦੋਸ਼ੀ ਬਣਾਇਆ ਗਿਆ ਸੀ। ਦੀਪ ਸਿੱਧੂ ਜ਼ਮਾਨਤ 'ਤੇ ਬਾਹਰ ਸਨ ਤੇ ਮੰਗਲਵਾਰ ਨੂੰ ਦਿੱਲੀ ਤੋਂ ਪੰਜਾਬ ਪਰਤ ਰਹੇ ਸਨ। ਮੰਗਲਵਾਰ ਨੂੰ ਸੋਨੀਪਤ ਦੇ ਕੁੰਡਲੀ ਬਾਰਡਰ 'ਤੇ ਇਕ ਟਰੱਕ ਨਾਲ ਟਕਰਾਉਣ ਕਾਰਨ ਦੀਪ ਸਿੱਧੂ ਦੀ ਮੌਤ ਹੋ ਗਈ ਸੀ।
Published at : 16 Feb 2022 03:36 PM (IST)