Warning 2: ਗਿੱਪੀ ਗਰੇਵਾਲ ਤੇ ਪ੍ਰਿੰਸ ਕੰਵਲਜੀਤ ਦੀ ਫਿਲਮ 'ਵਾਰਨਿੰਗ 2' ਦੀ ਸ਼ੂਟਿੰਗ ਸ਼ੁਰੂ, ਦੇਖੋ ਤਸਵੀਰਾਂ
ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਲਈ 2023 ਕਾਫੀ ਖਾਸ ਹੋਣ ਵਾਲਾ ਹੈ। ਇਸ ਸਾਲ ਗਿੱਪੀ ਦੀਆਂ ਕਈ ਫਿਲਮਾਂ ਰਿਲੀਜ਼ ਲਈ ਤਿਆਰ ਹਨ। ਜਿਨ੍ਹਾਂ 'ਚ ਉਨ੍ਹਾਂ ਦੇ ਫੈਨਜ਼ ਉਨ੍ਹਾਂ ਨੂੰ ਐਕਟਿੰਗ ਕਰਦੇ ਦੇਖਣਗੇ।
Download ABP Live App and Watch All Latest Videos
View In Appਫਿਲਹਾਲ ਗਿੱਪੀ ਗਰੇਵਾਲ ਨੇ ਆਪਣੀ ਫਿਲਮ 'ਵਾਰਨਿੰਗ 2' ਦੀ ਸ਼ੂਟਿੰਗ ਕਰ ਦਿੱਤੀ ਹੈ, ਜਿਸ ਦੀਆ ਖੂਬਸੂਰਤ ਤਸਵੀਰਾਂ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।
ਫਿਲਮ 'ਚ ਗਿੱਪੀ ਗਰੇਵਾਲ ਤੇ ਪ੍ਰਿੰਸ ਕੰਵਲਜੀਤ ਸਿੰਘ ਮੁੱਖ ਕਿਰਦਾਰਾਂ 'ਚ ਨਜ਼ਰ ਆਉਣ ਵਾਲੇ ਹਨ। ਫਿਲਮ 'ਚ ਜੈਸਮੀਨ ਭਸੀਨ ਦਾ ਖਾਸ ਕਿਰਦਾਰ ਹੈ।
ਗਿੱਪੀ ਗਰੇਵਾਲ ਨੇ ਫਿਲਮ ਦੀ ਸੈੱਟ ਤੋਂ ਇਹ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਗਿੱਪੀ, ਜੈਸਮੀਨ ਤੇ ਕੰਵਲਜੀਤ ਹੱਥ 'ਚ ਕਲੈਪਬੋਰਡ ਲੈਕੇ ਖੜੇ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਵਾਰਨਿੰਗ ਦੇ ਪਹਿਲੇ ਭਾਗ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਹੁਣ ਇਸ ਦੇ ਪਹਿਲੇ ਭਾਗ ਦੀ ਸਫਲਤਾ ਨੂੰ ਦੇਖਦੇ ਹੋਏ ਇਸ ਦਾ ਦੂਜਾ ਪਾਰਟ ਵੀ ਆ ਰਿਹਾ ਹੈ।
ਦਰਸ਼ਕ ਇਸ ਮੂਵੀ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। ਗਿੱਪੀ ਗਰੇਵਾਲ ਨੇ ਫਿਲਮ ਦੇ ਸੈੱਟ ਤੋਂ ਤਸਵੀਰਾਂ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿੱਖਿਆ, 'ਖੜਕਾ ਤਾਂ ਹੋਊਗਾ।'