ਪੜਚੋਲ ਕਰੋ
Kamal Cheema: ਸੁਪਰਮਾਡਲ ਕਮਲ ਚੀਮਾ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ, ਕਾਤਲ ਅਦਾਵਾਂ 'ਤੇ ਫਿਦਾ ਫੈਨਜ਼
Kamal Cheema Pics: ਪੰਜਾਬੀ ਮਾਡਲ ਕਮਲ ਚੀਮਾ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ, ਇਨ੍ਹਾਂ ਤਸਵੀਰਾਂ 'ਚ ਉਹ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ।

ਕਮਲ ਚੀਮਾ
1/8

ਪੰਜਾਬੀ ਮਾਡਲ ਕਮਲ ਚੀਮਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਦੀ ਖੂਬਸੂਰਤੀ ਤੇ ਟੈਲੇਂਟ ਦੇ ਲੱਖਾਂ ਦੀਵਾਨੇ ਹਨ।
2/8

ਇਹੀ ਨਹੀਂ ਉਹ ਪੰਜਾਬੀ ਇੰਡਸਟਰੀ ਦਾ ਉੱਭਰਦਾ ਹੋਇਆ ਸਿਤਾਰਾ ਵੀ ਹੈ। ਉਸ ਨੇ ਇਸ ਤੋਂ ਪਹਿਲਾਂ ਥੀਏਟਰ ਅਤੇ ਬਾਲੀਵੁੱਡ ਦੇ ਕਈ ਪ੍ਰੋਜੈਕਟਾਂ 'ਚ ਕੰਮ ਕੀਤਾ ਹੈ।
3/8

ਕਮਲ ਚੀਮਾ ਦਾ ਨਾਮ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਦਰਅਸਲ, ਮਾਡਲ/ਅਦਾਕਾਰਾ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਫੈਨਜ਼ ਦੇ ਦਿਲਾਂ ਦੀ ਧੜਕਣ ਰੁਕ ਗਈ ਹੈ।
4/8

ਇਨ੍ਹਾਂ ਤਸਵੀਰਾਂ 'ਚ ਕਮਲ ਬਿਲਕੁਲ ਬੋਲਡ ਅਵਤਾਰ 'ਚ ਨਜ਼ਰ ਆ ਰਹੀ ਹੈ। ਉਸ ਦਾ ਇਹ ਬੋਲਡ ਅਵਤਾਰ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਕਮੈਂਟ ਕਰਕੇ ਪਿਆਰ ਦੀ ਖੂਬ ਬਰਸਾਤ ਕਰ ਰਹੇ ਹਨ।
5/8

ਦੱਸ ਦਈਏ ਕਿ ਹਾਲ ਹੀ 'ਚ ਕਮਲ ਚੀਮਾ ਨੂੰ ਦੇਸ਼ ਦੇ ਸਭ ਤੋਂ ਉੱਚ ਫਿਲਮੀ ਪੁਰਸਕਾਰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਸੀ।
6/8

ਕਮਲ ਚੀਮਾ ਪੰਜਾਬੀ ਇੰਡਸਟਰੀ 'ਚ ਵੀ ਵਧੀਆ ਪ੍ਰੋਜੈਕਟਾਂ 'ਚ ਕੰਮ ਕਰਨ ਦੀ ਚਾਹਵਾਨ ਹੈ। ਉਸ ਦਾ ਕਹਿਣਾ ਹੈ ਕਿ ਉਹ ਐਮੀ ਵਿਰਕ ਤੇ ਮਨਕੀਰਤ ਔਲਖ ਨਾਲ ਕੰਮ ਕਰਨਾ ਚਾਹੁੰਦੀ ਹੈ।
7/8

ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਕਮਲ ਚੀਮਾ 'ਤੇ ਹਾਲ ਹੀ 'ਚ ਦੁੱਖਾਂ ਦਾ ਪਹਾੜ ਵੀ ਟੁੱਟਿਆ ਸੀ, ਜਦੋਂ ਉਸ ਦੇ ਪਿਤਾ ਦੀ ਮਈ ਦੇ ਮਹੀਨੇ 'ਚ ਮੌਤ ਹੋਈ।
8/8

2 ਸਾਲਾਂ ਵਿੱਚ ਹੀ ਮਾਡਲ ਦੇ 3 ਪਰਿਵਾਰਕ ਮੈਂਬਰਾਂ ਦੀ ਮੌਤ ਹੋਈ। ਉਸ ਨੇ ਆਪਣੀ ਮਾਂ, ਸਕੇ ਭਰਾ ਤੇ ਪਿਤਾ ਨੂੰ ਗੁਆਇਆ ਹੈ।
Published at : 03 Jun 2023 09:39 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
