Money Laundering Case: ਕੋਰਟ ਤੋਂ ਬਾਹਰ ਨਿਕਲਦੇ ਸਮੇਂ ਇੰਜ ਚਿਹਰਾ ਲੁਕਾਉਂਦੀ ਨਜ਼ਰ ਆਈ ਜੈਕਲੀਨ ਫ਼ਰਨਾਂਡੀਜ਼, ਦੇਖੋ ਤਸਵੀਰਾਂ
200 ਕਰੋੜ ਦੀ ਫਿਰੌਤੀ ਦੇ ਮਾਮਲੇ 'ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦਾ ਨਾਂ ਕਾਫੀ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜੈਕਲੀਨ ਫਰਨਾਂਡੀਜ਼ ਨੂੰ ਸੋਮਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ 50,000 ਰੁਪਏ ਦੇ ਨਿੱਜੀ ਮੁਚਲਕੇ 'ਤੇ ਅੰਤ੍ਰਿਮ ਜ਼ਮਾਨਤ ਮਿਲ ਗਈ।
Download ABP Live App and Watch All Latest Videos
View In Appਜੈਕਲੀਨ ਫਰਨਾਂਡੀਜ਼ 200 ਕਰੋੜ ਦੀ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਬਾਹਰ ਨਿਕਲਦੇ ਸਮੇਂ ਆਪਣਾ ਚਿਹਰਾ ਲੁਕਾਉਂਦੀ ਨਜ਼ਰ ਆਈ।
ਇਸ ਦੌਰਾਨ ਜੈਕਲੀਨ ਫਰਨਾਂਡੀਜ਼ ਨੇ ਆਪਣੇ ਚਿਹਰੇ 'ਤੇ ਮਾਸਕ ਪਾਇਆ ਹੋਇਆ ਸੀ। ਇੰਨਾ ਹੀ ਨਹੀਂ, ਉਹ ਵਕੀਲਾਂ ਵਿਚਕਾਰ ਲੁਕੀ ਹੋਈ ਨਜ਼ਰ ਆਈ।
ਜੈਕਲੀਨ ਫਰਨਾਂਡੀਜ਼ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਜੈਕਲੀਨ ਦਾ ਨਾਂ ਪਿਛਲੇ ਸਾਲ ਤੋਂ ਮਨੀ ਲਾਂਡਰਿੰਗ ਮਾਮਲੇ 'ਚ ਕਾਫੀ ਉਭਰਿਆ ਹੈ।
ਦਰਅਸਲ, ਸੁਕੇਸ਼ ਚੰਦਰਸ਼ੇਖਰ ਮਾਮਲੇ ਨੂੰ ਲੈ ਕੇ ਈਡੀ ਦੀ ਪੁੱਛਗਿੱਛ ਤੋਂ ਬਾਅਦ ਜੈਕਲੀਨ ਨੂੰ ਪਟਿਆਲਾ ਹਾਊਸ ਕੋਰਟ ਨੇ ਸੰਮਨ ਜਾਰੀ ਕੀਤਾ ਸੀ। ਜਿਸ ਕਾਰਨ ਜੈਕਲੀਨ ਫਰਨਾਂਡਿਸ ਸੋਮਵਾਰ ਨੂੰ ਸੁਣਵਾਈ ਲਈ ਅਦਾਲਤ 'ਚ ਪੇਸ਼ ਹੋਈ।
ਹੁਣ ਇਸ ਮਾਮਲੇ ਸਬੰਧੀ ਅਗਲੀ ਸੁਣਵਾਈ 22 ਅਕਤੂਬਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਹੋਵੇਗੀ।
ਜੈਕਲੀਨ ਫਰਨਾਂਡਿਸ ਤੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਆਰਥਿਕ ਅਪਰਾਧੀ ਵਿੰਗ ਨੇ 15 ਘੰਟੇ ਤੱਕ ਪੁੱਛਗਿੱਛ ਕੀਤੀ।
ਇਸ ਤੋਂ ਪਹਿਲਾਂ ਵੀ ਜੈਕਲੀਨ ਫਰਨਾਂਡੀਜ਼ ਤੋਂ ਮਹਾਠੱਗ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਾਂ ਨੂੰ ਲੈ ਕੇ ਈਡੀ ਅਤੇ ਈਓਡਬਲਯੂ ਵੱਲੋਂ ਕਈ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ।