Kapil Sharma Photos: ਪਤਨੀ ਨਾਲ ਦਰਬਾਰ ਸਾਹਿਬ ਪਹੁੰਚੇ ਕਪਿਲ ਸ਼ਰਮਾ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ
Kapil Sharma Photos: ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਹਾਲ ਹੀ 'ਚ ਆਪਣਾ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਜਨਮਦਿਨ ਦੇ ਅਗਲੇ ਦਿਨ ਕਪਿਲ ਆਪਣੀ ਪਤਨੀ ਗਿੰਨੀ ਨਾਲ ਅੰਮ੍ਰਿਤਸਰ ਪੁੱਜੇ ਅਤੇ ਉਥੇ ਦਰਬਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।
Download ABP Live App and Watch All Latest Videos
View In Appਦਰਅਸਲ ਕਪਿਲ ਸ਼ਰਮਾ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਅਤੇ ਉਹ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਨ ਲਈ ਸਮੇਂ-ਸਮੇਂ 'ਤੇ ਉੱਥੇ ਜਾਂਦੇ ਰਹਿੰਦੇ ਹਨ।
ਹਾਲ ਹੀ 'ਚ ਇਕ ਵਾਰ ਫਿਰ ਉਹ ਆਪਣੀ ਪਤਨੀ ਗਿੰਨੀ ਨਾਲ ਹਰਿਮੰਦਰ ਸਾਹਿਬ ਪਹੁੰਚੇ ਅਤੇ ਉਥੇ ਅਰਦਾਸ ਕੀਤੀ।
ਇਸ ਗੱਲ ਦੀ ਜਾਣਕਾਰੀ ਕਪਿਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਪ੍ਰਸ਼ੰਸਕਾਂ ਨੂੰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਕਪਿਲ ਨੇ ਗੋਲਡਨ ਟੈਂਪਲ ਦੀਆਂ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਤਸਵੀਰਾਂ 'ਚ ਉਹ ਗਿੰਨੀ ਨਾਲ ਹਰਿਮੰਦਰ ਸਾਹਿਬ 'ਚ ਮੱਥਾ ਟੇਕਦੇ ਨਜ਼ਰ ਆ ਰਹੇ ਹਨ। ਇਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਲਿਖਿਆ ਕਿ, ਸ਼੍ਰੀ ਦਰਬਾਰ ਸਾਹਿਬ ਦਾ ਆਸ਼ੀਰਵਾਦ…