Kareena Kapoor: ਕਰੀਨਾ ਕਪੂਰ 'ਤੇ ਲੱਗੇ ਧਾਰਮਿਕ ਭਾਵਨਾਵਾਂ ਨੂੰ ਸੱਟ ਪਹੁੰਚਾਉਣ ਦੇ ਗੰਭੀਰ ਇਲਜ਼ਾਮ, ਹਾਈਕੋਰਟ ਨੇ ਅਦਾਕਾਰਾ ਨੂੰ ਭੇਜਿਆ ਨੋਟਿਸ
ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੱਧ ਪ੍ਰਦੇਸ਼ ਹਾਈ ਕੋਰਟ ਦੀ ਜਬਲਪੁਰ ਬੈਂਚ ਨੇ ਕਰੀਨਾ ਕਪੂਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ 'ਕਰੀਨਾ ਕਪੂਰ ਪ੍ਰੈਗਨੈਂਸੀ ਬਾਈਬਲ' ਨਾਂ ਦੀ ਵਿਵਾਦਤ ਕਿਤਾਬ ਨੂੰ ਲੈ ਕੇ ਦਿੱਤਾ ਗਿਆ ਹੈ।
Download ABP Live App and Watch All Latest Videos
View In Appਕਰੀਨਾ ਕਪੂਰ ਤੋਂ ਇਲਾਵਾ ਜਸਟਿਸ ਜੀਐਸ ਆਹਲੂਵਾਲੀਆ ਦੀ ਸਿੰਗਲ ਬੈਂਚ ਨੇ ਅਦਿਤੀ ਸ਼ਾਹ ਭੀਮਜਿਆਨੀ, ਐਮਾਜ਼ਾਨ ਇੰਡੀਆ, ਜੁਗਰਨਾਟ ਬੁਕਸ ਅਤੇ ਹੋਰਾਂ ਨੂੰ ਵੀ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 1 ਜੁਲਾਈ ਨੂੰ ਹੋਵੇਗੀ।
ਦਰਅਸਲ, ਜਬਲਪੁਰ ਸਿਵਲ ਲਾਈਨ ਦੇ ਰਹਿਣ ਵਾਲੇ ਕ੍ਰਿਸਟੋਫਰ ਐਂਥਨੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਉਸ ਨੇ ‘ਕਰੀਨਾ ਕਪੂਰ ਪ੍ਰੈਗਨੈਂਸੀ ਬਾਈਬਲ’ ਕਿਤਾਬ ਰਾਹੀਂ ਈਸਾਈ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਇਆ ਹੈ।
ਪਟੀਸ਼ਨ ਰਾਹੀਂ ਕਰੀਨਾ ਕਪੂਰ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਕਰੀਨਾ ਕਪੂਰ ਖਾਨ ਨੇ ਇਹ ਕਿਤਾਬ ਸਸਤੀ ਪ੍ਰਸਿੱਧੀ ਹਾਸਲ ਕਰਨ ਦੇ ਇਰਾਦੇ ਨਾਲ ਲਿਖੀ ਹੈ, ਜਿਸ ਦਾ ਕਵਰ ਪੇਜ ਵੀ ਇਤਰਾਜ਼ਯੋਗ ਹੈ।
ਐਡਵੋਕੇਟ ਕ੍ਰਿਸਟੋਫਰ ਐਂਥਨੀ ਨੇ ਪਟੀਸ਼ਨ ਦਾਇਰ ਕੀਤੀ ਅਤੇ ਦਲੀਲ ਦਿੱਤੀ ਕਿ ਕਰੀਨਾ ਕਪੂਰ ਖਾਨ ਨੇ ਆਪਣੇ ਗਰਭ ਅਵਸਥਾ ਦੇ ਅਨੁਭਵ ਨੂੰ ਸਾਂਝਾ ਕਰਨ ਲਈ ਇਹ ਕਿਤਾਬ ਪ੍ਰਕਾਸ਼ਿਤ ਕੀਤੀ ਸੀ।
ਕਿਤਾਬ ਦੇ ਨਾਂ ਨਾਲ ਬਾਈਬਲ ਜੋੜਨ ਨਾਲ ਈਸਾਈ ਧਰਮ ਦੇ ਲੋਕਾਂ ਨੂੰ ਦੁੱਖ ਪਹੁੰਚਿਆ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ।
ਕਿਤਾਬ ਦਾ ਸਿਰਲੇਖ ਈਸਾਈ ਧਰਮ ਦੇ ਪੈਰੋਕਾਰਾਂ ਦੇ ਪਵਿੱਤਰ ਧਾਰਮਿਕ ਗ੍ਰੰਥ ਬਾਈਬਲ ਤੋਂ ਲਿਆ ਗਿਆ ਹੈ। ਜਿਸ ਕਾਰਨ ਈਸਾਈ ਸਮਾਜ ਦੇ ਲੋਕਾਂ ਵੱਲੋਂ ਮੰਗ ਪੱਤਰ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਬਾਈਬਲ ਈਸਾਈ ਧਰਮ ਦਾ ਧਾਰਮਿਕ ਗ੍ਰੰਥ ਹੈ ਅਤੇ ਇਸ ਪਵਿੱਤਰ ਗ੍ਰੰਥ ਵਿਚ ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਅਤੇ ਦ੍ਰਿਸ਼ਟਾਂਤ ਮਿਲਦੇ ਹਨ।