Kareena Kapoor: ਕਰੀਨਾ ਕਪੂਰ ਮਨਾ ਰਹੀ 43ਵਾਂ ਜਨਮਦਿਨ, ਜਾਣੋ ਕਿੰਨੀ ਪੜ੍ਹੀ ਲਿਖੀ ਹੈ ਅਦਾਕਾਰਾ, ਇੱਕ ਫਿਲਮ ਲਈ ਲੈਂਦੀ ਹੈ ਇੰਨੀਂ ਫੀਸ
ਕਰੀਨਾ ਕਪੂਰ ਬਾਲੀਵੁੱਡ ਇੰਡਸਟਰੀ ਦੀ ਉਹ ਅਦਾਕਾਰਾ ਹੈ, ਜਿਸ ਬਾਰੇ ਹਰ ਕੋਈ ਜਾਣਨ ਲਈ ਬੇਤਾਬ ਰਹਿੰਦਾ ਹੈ। ਸਾਲ 2000 'ਚ ਮਸ਼ਹੂਰ ਫਿਲਮਕਾਰ ਜੇਪੀ ਦੱਤਾ ਦੀ ਫਿਲਮ 'ਰਫਿਊਜੀ' ਨਾਲ ਹਿੰਦੀ ਸਿਨੇਮਾ 'ਚ ਡੈਬਿਊ ਕਰਨ ਵਾਲੀ ਕਰੀਨਾ ਅੱਜ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇਕ ਹੈ। ਕਰੀਨਾ ਕਪੂਰ ਅੱਜ ਯਾਨਿ 21 ਸਤੰਬਰ ਨੂੰ ਆਪਣਾ 43ਵਾਂ ਜਨਮਦਿਨ ਮਨਾ ਰਹੀ ਹੈ।
Download ABP Live App and Watch All Latest Videos
View In Appਇਸ ਸਮੇਂ ਸੁਪਰਸਟਾਰ ਸੈਫ ਅਲੀ ਖਾਨ ਦੀ ਪਤਨੀ ਕਰੀਨਾ ਕਪੂਰ ਖਾਨ ਆਪਣੇ ਜਨਮਦਿਨ 'ਤੇ ਰਿਲੀਜ਼ ਹੋਣ ਜਾ ਰਹੀ ਆਪਣੀ ਪਹਿਲੀ ਓਟੀਟੀ ਫਿਲਮ 'ਜਾਨੇ ਜਾਨ' ਨੂੰ ਲੈ ਕੇ ਸੁਰਖੀਆਂ 'ਚ ਹੈ। ਇਸ ਦੌਰਾਨ ਅਸੀਂ ਤੁਹਾਨੂੰ ਕਰੀਨਾ ਕਪੂਰ ਦੀ ਕੁੱਲ ਸੰਪਤੀ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ।
ਕਪੂਰ ਪਰਿਵਾਰ ਨਾਲ ਸਬੰਧ ਰੱਖਣ ਵਾਲੀ ਕਰੀਨਾ ਹਮੇਸ਼ਾ ਹੀ ਲਗਜ਼ਰੀ ਲਾਈਫ ਬਤੀਤ ਕਰਦੀ ਰਹੀ ਹੈ। ਫਿਲਮਾਂ 'ਚ ਆਉਣ ਤੋਂ ਬਾਅਦ ਕਰੀਨਾ ਦਾ ਇਹ ਸ਼ੌਕ ਹੋਰ ਵਧ ਗਿਆ।
ਆਪਣੇ 23 ਸਾਲ ਦੇ ਫਿਲਮੀ ਕਰੀਅਰ ਦੌਰਾਨ ਕਰੀਨਾ ਨੇ 'ਮੁਝੇ ਕੁਛ ਕਹਿਨਾ ਹੈ, ਹਲਚਲ, ਗੋਲਮਾਲ ਰਿਟਰਨਸ, 3 ਇਡੀਅਟਸ, ਬਾਡੀਗਾਰਡ ਅਤੇ ਬਜਰੰਗੀ ਭਾਈਜਾਨ' ਵਰਗੀਆਂ ਕਈ ਹਿੱਟ ਫਿਲਮਾਂ ਦੇ ਕੇ ਆਪਣੇ ਲਈ ਖਾਸ ਜਗ੍ਹਾ ਬਣਾਈ ਹੈ, ਜਿਸ ਕਾਰਨ ਕਰੀਨਾ ਦੀ ਨੈੱਟ ਵਰਥ ਵੀ ਕਾਫੀ ਵਧੀ ਹੈ।
ਰਿਪੋਰਟ ਦੇ ਅਨੁਸਾਰ, ਕਰੀਨਾ ਕਪੂਰ ਦੀ ਕੁੱਲ ਜਾਇਦਾਦ ਲਗਭਗ 60 ਮਿਲੀਅਨ ਡਾਲਰ ਹੈ, ਜੋ ਕਿ ਭਾਰਤੀ ਰੁਪਏ ਦੇ ਹਿਸਾਬ ਨਾਲ ਲਗਭਗ 485-490 ਕਰੋੜ ਰੁਪਏ ਹੈ।
ਅਭਿਨੇਤਰੀ ਦੀ ਸਾਲਾਨਾ ਕਮਾਈ ਲਗਭਗ 10-12 ਕਰੋੜ ਰੁਪਏ ਹੈ, ਜਦੋਂ ਕਿ ਅਦਾਕਾਰਾ ਦੀ ਇੱਕ ਮਹੀਨੇ ਦੀ ਕਮਾਈ 1 ਕਰੋੜ ਤੋਂ ਜ਼ਿਆਦਾ ਹੈ।
ਜੇਕਰ ਕਰੀਨਾ ਕਪੂਰ ਦੀ ਕਮਾਈ ਦੇ ਸਰੋਤ 'ਤੇ ਨਜ਼ਰ ਮਾਰੀਏ ਤਾਂ ਅਦਾਕਾਰਾ ਦੀ ਕਮਾਈ ਦਾ ਮੁੱਖ ਸਰੋਤ ਉਸ ਦੀਆਂ ਫਿਲਮਾਂ ਹਨ। ਇਸ ਤੋਂ ਇਲਾਵਾ ਕਰੀਨਾ ਕਈ ਮਸ਼ਹੂਰ ਕੰਪਨੀਆਂ ਦੀ ਬ੍ਰਾਂਡ ਅੰਬੈਸਡਰ ਬਣਨ ਦੇ ਕਰੋੜਾਂ ਰੁਪਏ ਚਾਰਜ ਕਰਦੀ ਹੈ।
ਇੰਨਾ ਹੀ ਨਹੀਂ 'ਲਾਲ ਸਿੰਘ ਚੱਢਾ' ਅਭਿਨੇਤਰੀ ਕਈ ਤਰ੍ਹਾਂ ਦੇ ਟੀਵੀ ਐਡ ਰਾਹੀਂ ਵੀ ਮੋਟੀ ਕਮਾਈ ਕਰਦੀ ਹੈ। ਇਹ ਵੀ ਕਿਹਾ ਜਾਂਦਾ ਹੈ ਕਿ ਕਰੀਨਾ ਇੱਕ ਫਿਲਮ ਕਰਨ ਲਈ ਲਗਭਗ 10 ਕਰੋੜ ਰੁਪਏ ਦੀ ਮੋਟੀ ਫੀਸ ਲੈਂਦੀ ਹੈ।
2012 'ਚ ਅਭਿਨੇਤਾ ਸੈਫ ਅਲੀ ਖਾਨ ਨਾਲ ਵਿਆਹ ਤੋਂ ਬਾਅਦ ਕਰੀਨਾ ਦੀ ਜ਼ਿੰਦਗੀ 'ਚ ਕਈ ਬਦਲਾਅ ਆਏ ਹਨ। ਪਟੌਦੀ ਪਰਿਵਾਰ ਦੀ ਨੂੰਹ ਬਣਨ ਤੋਂ ਬਾਅਦ ਕਰੀਨਾ ਦੀ ਜੀਵਨ ਸ਼ੈਲੀ ਪੂਰੀ ਤਰ੍ਹਾਂ ਬਦਲ ਗਈ।
ਕਰੀਨਾ ਮੁੰਬਈ ਦੇ ਬਾਂਦਰਾ 'ਚ ਆਪਣੇ ਪਤੀ ਸੈਫ ਦੇ ਕਰੋੜਾਂ ਰੁਪਏ ਦੇ ਆਲੀਸ਼ਾਨ ਘਰ 'ਚ ਰਹਿੰਦੀ ਹੈ। ਇੰਨਾ ਹੀ ਨਹੀਂ ਕਈ ਵਾਰ ਕਰੀਨਾ ਪਟੌਦੀ ਪੈਲੇਸ 'ਚ ਸਮਾਂ ਬਿਤਾਉਂਦੀ ਵੀ ਨਜ਼ਰ ਆਉਂਦੀ ਹੈ, ਜਿਸ ਦੀ ਕੀਮਤ ਕਰੀਬ 800 ਕਰੋੜ ਰੁਪਏ ਦੱਸੀ ਜਾਂਦੀ ਹੈ।