Lok Sabha Elections 2024: ਕੜਾਕੇ ਦੀ ਧੁੱਪ 'ਚ ਮਸ਼ਹੂਰ ਹਸਤੀਆਂ ਨੇ ਪਾਈ ਵੋਟ, ਅਦਾਕਾਰ ਬੋਲਿਆ- 'VIP ਕਲਚਰ ਕਰਨਾ ਹੋਵੇਗਾ ਖਤਮ'
ਦੱਸ ਦੇਈਏ ਕਿ ਸਵੇਰੇ 7 ਵਜੇ ਤੋਂ ਹੀ ਵੋਟਰ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥਾਂ 'ਤੇ ਪਹੁੰਚ ਗਏ। ਆਖਰੀ ਪੜਾਅ 'ਚ ਉੱਤਰ ਪ੍ਰਦੇਸ਼ ਦੀਆਂ 13, ਪੰਜਾਬ ਦੀਆਂ ਸਾਰੀਆਂ 13, ਬਿਹਾਰ ਦੀਆਂ 8, ਹਿਮਾਚਲ ਪ੍ਰਦੇਸ਼ ਦੀਆਂ 4, ਝਾਰਖੰਡ ਦੀਆਂ 3, ਪੱਛਮੀ ਬੰਗਾਲ ਦੀਆਂ 9 ਅਤੇ ਉੜੀਸਾ ਦੀਆਂ 6 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਸੱਤਵੇਂ ਅਤੇ ਆਖਰੀ ਪੜਾਅ ਵਿੱਚ ਯੂਪੀ ਦੀ ਹਾਈ ਪ੍ਰੋਫਾਈਲ ਸੀਟ ਵਾਰਾਣਸੀ ਵਿੱਚ ਵੀ ਵੋਟਿੰਗ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਥੋਂ ਤੀਜੀ ਵਾਰ ਚੋਣ ਲੜ ਰਹੇ ਹਨ।
Download ABP Live App and Watch All Latest Videos
View In Appਦੱਸ ਦੇਈਏ ਕਿ ਕੁਝ ਫਿਲਮੀ ਸਿਤਾਰਿਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਆਪਣੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਪਾਉਣ ਲਈ ਪੁੱਜੇ।
ਇਸ ਦੌਰਾਨ ਮੰਡੀ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਕੰਗਨਾ ਰਣੌਤ ਨੇ ਵੀ ਆਪਣੇ ਹੱਕ ਦਾ ਇਸਤੇਮਾਲ ਕਰਦੇ ਹੋਏ ਵੋਟ ਪਾਈ।
ਇਸ ਤੋਂ ਇਲਾਵਾ ਮਸ਼ਹੂਰ ਅਦਾਕਰਾ ਗੁਲ ਪਨਾਗ ਨੇ ਹਲਕਾ ਫ਼ਤਿਹਗੜ੍ਹ ਸਾਹਿਬ ਵਿਖੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਜਿਸਦੀ ਤਸਵੀਰ ਸਾਹਮਣੇ ਆਈ ਹੈ।
ਦੱਸ ਦੇਈਏ ਕਿ ਗੋਰਖਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਰਵੀ ਕਿਸ਼ਨ ਸ਼ਨੀਵਾਰ ਨੂੰ ਗੋਰਖਪੁਰ ਦੇ ਇਕ ਪੋਲਿੰਗ ਬੂਥ 'ਤੇ ਪਹੁੰਚੇ ਅਤੇ ਆਪਣੀ ਵੋਟ ਪਾਉਣ ਲਈ ਲਾਈਨ 'ਚ ਖੜ੍ਹੇ ਹੋ ਗਏ। ਉਨ੍ਹਾਂ ਜ਼ੋਰ ਦਿੰਦੇ ਹੋਏ ਕਿਹਾ ਕਿ ਸਿਆਸਤਦਾਨ ਜਨਤਾ ਦੇ ਸੇਵਕ ਹੁੰਦੇ ਹਨ, ਵੀਆਈਪੀ ਨਹੀਂ। ਰਵੀ ਕਿਸ਼ਨ ਨੇ ਕਿਹਾ ਕਿ ਉਹ ਭਾਰਤ ਵਿੱਚ ਵੀਵੀਆਈਪੀ ਕਲਚਰ ਨੂੰ ਖਤਮ ਕਰਨ ਦੇ ਪੀਐਮ ਮੋਦੀ ਦੇ ਵਿਚਾਰ ਨੂੰ ਅੱਗੇ ਵਧਾ ਰਹੇ ਹਨ।
'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੋਹਾਲੀ 'ਚ ਵੋਟ ਪਾਈ। ਜਿਸਦੀ ਇਹ ਤਸਵੀਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।
ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਜਲੰਧਰ 'ਚ ਆਪਣੀ ਵੋਟ ਪਾਈ। ਇਸਦੀ ਇਹ ਤਸਵੀਰ ਸਾਹਮਣੇ ਆਈ ਹੈ।
ਇਸਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਪਾਈ। ਜਿਸਦੀ ਇਹ ਤਸਵੀਰ ਸਾਹਮਣੇ ਆਈ ਹੈ।